ਦੇਸ਼-ਵਿਦੇਸ਼ਪੰਜਾਬ

PM ਮੋਦੀ ਨੇ ਬੱਸ ਹਾਦਸੇ ਤੇ ਜਤਾਇਆ ਸੋਗ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 2-2 ਲੱਖ

ਮੁੰਬਈ (ਮਧੂਸਾਰ ਬਿਊਰੋ) ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੁਲਢਾਣਾ ਜ਼ਿਲ੍ਹੇ ‘ਚ ਸਮਰਿਧੀ ਐਕਸਪ੍ਰੈੱਸ ਵੇਅ ‘ਤੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਉੱਥੇ ਨਿਰੀਖਣ ਕੀਤਾ। ਸ਼ੁੱਕਰਵਾਰ ਦੇਰ ਰਾਤ ਇੱਥੇ ਇਕ ਬੱਸ ‘ਚ ਅੱਗ ਲੱਗਣ ਨਾਲ 25 ਯਾਤਰੀਆਂ ਦੀ ਸੜ ਕੇ ਮੌਤ ਹੋ ਗਈ ਸੀ। ਬੱਸ ‘ਚ ਕੁੱਲ 33 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ 8 ਲੋਕ ਜ਼ਖ਼ਮੀ ਹੋ ਗਏ। ਪੁਲਸ ਅਨੁਸਾਰ ਭਿਆਨਕ ਤ੍ਰਾਸਦੀ ਦੇ ਪਿੱਛੇ ਮੁੱਖ ਕਾਰਨ ਟਾਇਰ ਫਟਣਾ ਸੀ, ਜਿਸ ਕਾਰਨ 3 ਬੱਚਿਆਂ ਸਮੇਤ 25 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਘਟਨਾ ‘ਚ 8 ਹੋਰ ਜ਼ਖ਼ਮੀ ਹੋ ਗਏ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ‘ਚ ਕਿਹਾ,”ਮਹਾਰਾਸ਼ਟਰ ਦੇ ਬੁਲਢਾਣਾ ‘ਚ ਵਿਨਾਸ਼ਕਾਰੀ ਬੱਸ ਹਾਦਸੇ ਨਾਲ ਡੂੰਘਾ ਦੁਖ਼ ਹੋਇਆ। ਮੇਰੀ ਹਮਦਰਦੀ ਅਤੇ ਪ੍ਰਾਰਥਨਾਵਾਂ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਨ, ਜ਼ਖਮੀ ਜਲਦ ਸਿਹਤਮੰਦ ਹੋਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ।” ਬੁਲਢਾਣਾ ‘ਚ ਬੱਸ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀ.ਐੱਮ.ਐੱਨ.ਆਰ.ਐੱਫ. ਤੋਂ 2-2 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

Leave a Reply

Your email address will not be published. Required fields are marked *