ਸੁਪਰਵਾਈਜ਼ਰਾਂ ਅਤੇ ਸਮੂਹ ਬੀ.ਐਲ.ਓਜ਼ ਨੂੰ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾ ਪ੍ਰੀ-ਰਵੀਜਨ ਐਕਟਿਵੀ ਦੇ ਪ੍ਰੋਗਰਾਮ ਅਨੁਸਾਰ ਦਿੱਤੀ ਟ੍ਰੇਨਿੰਗ
07 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਚੱਲੇਗਾ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ-ਐਸ.ਡੀ.ਐਮ ਰੂਪਨਗਰ
ਰੂਪਨਗਰ, 7 ਜੁਲਾਈ: (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾ ਪ੍ਰੀ-ਰਵੀਜਨ ਐਕਟਿਵੀ ਦੇ ਪ੍ਰੋਗਰਾਮ ਅਨੁਸਾਰ ਮਿਤੀ 06 ਜੁਲਾਈ 2023 ਅਤੇ 07 ਜੁਲਾਈ 2023 ਨੂੰ ਦੋ ਰੋਜ਼ਾ ਟ੍ਰੇਨਿੰਗ ਵਿਧਾਨ ਸਭਾ ਚੋਣ ਹਲਕਾ-50 ਰੂਪਨਗਰ ਦੇ ਸਮੂਹ ਸੁਪਰਵਾਈਜ਼ਰਾਂ ਅਤੇ ਸਮੂਹ ਬੂਥ ਲੈਵਲ ਅਫਸਰਾਂ ਨੂੰ ਸਟੇਟ ਲੈਵਲ ਮਾਸਟਰ ਟਰੇਨਰ ਸ਼੍ਰੀ ਦਿਨੇਸ਼ ਕੁਮਾਰ ਸੈਣੀ ਇੰਸਟਰਕਟਰ ਆਈ.ਟੀ.ਆਈ. ਰੂਪਨਗਰ ਵੱਲੋਂ ਸਰਕਾਰੀ ਕਾਲਜ ਰੂਪਨਗਰ ਦੇ ਕਾਨਫਰੰਸ ਰੂਮ ਵਿੱਚ ਟ੍ਰੇਨਿੰਗ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਰੂਪਨਗਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਵੋਟਰ ਸੂਚੀ ਦੀ ਸਰਸਰੀ ਸੁਧਾਈ ਮਿਤੀ 17 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਆਮ ਜਨਤਾ ਵੱਲੋਂ ਨਵੀ ਵੋਟ ਬਣਾਉਣ, ਵੋਟ ਕਟਵਾਉਣ, ਜਾਂ ਪਹਿਲੀ ਬਣੀ ਵੋਟ ਵਿੱਚ ਸੋਧ ਕਰਵਾਉਣ, ਰਿਹਾਇਸ਼ ਬਦਲਣ ਸਬੰਧੀ ਫਾਰਮ ਭਰੇ ਜਾਣਗੇ।
ਸ.ਹਰਬੰਸ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸੰਬੰਧੀ ਮਿਤੀ 21 ਅਕਤੂਬਰ 2023 ਦਿਨ ਸ਼ਨੀਵਾਰ 22 ਅਕਤੂਬਰ 2023 ਦਿਨ ਐਤਵਾਰ, ਇਸੇ ਤਰ੍ਹਾਂ ਮਿਤੀ 18 ਨਵੰਬਰ 2023 ਦਿਨ ਸ਼ਨੀਵਾਰ ਅਤੇ 19 ਨਵੰਬਰ 2023 ਦਿਨ ਐਤਵਾਰ ਨੂੰ ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓ ਆਪਣੇ ਪੋਲਿੰਗ ਸਟੇਸ਼ਨ ਤੇ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਸਬੰਧੀ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਸੁਧਾਈ ਦੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਮਿਤੀ 21 ਜੁਲਾਈ 2023 ਤੋਂ ਮਿਤੀ 21 ਅਗਸਤ 2023 ਤੱਕ ਬੀ.ਐਲ.ਓਜ਼ ਵੱਲੋਂ ਵੋਟਰਾਂ ਦੇ ਡਾਟੇ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਣੀ ਹੈ ਅਤੇ ਜੇਕਰ ਵੋਟ ਬਣਨ ਵਾਲੀ ਕੱਟਣ ਵਾਲੀ ਜਾਂ ਸੋਧ ਕਰਨ ਵਾਲੀ ਹੈ ਤਾਂ ਬੀ.ਐਲ.ਓ ਵੱਲੋਂ ਫਾਰਮ ਨੰ. 6, 6 (ਏ), 7, 8, 6 (ਬੀ) ਭਰੇ ਜਾਣਗੇ। ਇਸ ਟਰੇਨਿੰਗ ਮੌਕੇ ਚੋਣ ਕਾਨੂੰਗੋ ਸ. ਅਮਨਦੀਪ ਸਿੰਘ, ਮਾਸਟਰ ਟਰੇਨਰ ਸ .ਸੁਰਜੀਤ ਸਿੰਘ ਖੱਟੜਾ, ਸ਼੍ਰੀ ਜਤਿੰਦਰ ਕੁਮਾਰ, ਸ. ਦਪਿੰਦਰ ਸਿੰਘ, ਸ. ਗੁਰਦਿਆਲ ਸਿੰਘ, ਸ਼੍ਰੀ ਗੋਤਮ ਪਰਿਹਾਰ, ਸ. ਗੁਰਵਿੰਦਰ ਸਿੰਘ, ਚੋਣ ਕਲਰਕ ਸ਼੍ਰੀ ਨੀਰਜ ਕੁਮਾਰ ਵਿਧਾਨ ਸਭਾ ਚੋਣ ਹਲਕਾ ਰੂਪਨਗਰ ਦੇ ਸਮੂਹ ਬੂਥ ਲੈਵਲ ਅਫਸਰ ਅਤੇ ਸੁਪਰਵਾਈਜ਼ਰ ਹਾਜ਼ਰ ਸਨ।

