ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 8 ਨੌਜਵਾਨ ਸ਼ਾਰਟਲਿਸਟ
ਰੂਪਨਗਰ, 07 ਜੁਲਾਈ (ਮਧੂਸਾਰ ਬਿਊਰੋ) : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਹਫਤਾਵਰੀ ਪਲੇਸਮੈਂਟ ਕੈਪਾਂ ਦੀ ਲੜ੍ਹੀ ਤਹਿਤ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿਚ 8 ਨੌਜਵਾਨਾਂ ਨੂੰ ਸ਼ਾਰਟਲਿਸ ਕੀਤਾ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ, ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਗੁਰਨਾਮ ਮੈਡੀਕਲ ਪ੍ਰਾਈਵੇਟ ਲਿਮਿਟੇਡ ਕੰਪਨੀ ਦੇ ਨਿਯੋਜਕ ਵੱਲੋਂ ਸਲੀਪ ਲੈਬ ਟੈਕਨੀਸ਼ੀਅਨ, ਸੇਲਜ਼ ਐਗਜ਼ੀਕਿਊਟਿਵ, ਮਾਰਕੀਟਿੰਗ ਐਗਜ਼ੀਕਿਊਟਿਵ, ਬਿਜ਼ਨਸ ਡਿਵੈਲਪਮੈਂਟ ਅਫਸਰ, ਆਫਿਸ ਕੋਆਰਡੀਨੇਟਰ, ਆਫਿਸ ਅਸਿਸਟੈਂਟ, ਸਲੀਪ ਕੋਚ ਦੀਆਂ ਅਸਾਮੀਆਂ ਲਈ 12ਵੀਂ, ਡਿਪਲੋਮਾ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ (ਫਰੈਸ਼ਰ/ਅਨੁਭਵੀ) ਉਮੀਦਵਾਰਾਂ ਦੀ ਇੰਟਰਵਿਊ ਲਈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 31 ਉਮੀਦਵਾਰਾਂ ਨੇ ਭਾਗ ਲਿਆ ਅਤੇ 8 ਉਮੀਦਵਾਰ ਮੌਕੇ ਤੇ ਹੀ ਸ਼ਾਰਟਲਿਸਟ ਕੀਤੇ ਗਏ। ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਸਥਾਨ ਮੋਹਾਲੀ ਹੋਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ 10,000 ਤੋਂ 25,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।

