ਜਰਮਨ ਦੇ ਅੰਬੈਸਡਰ ਦੇ ਨਾਲ ਮੁਲਾਕਾਤ ਕਰ ਕੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਕੀਤੀ ਚਰਚਾ
ਚੰਡੀਗੜ੍ਹ, 7 ਜੁਲਾਈ : (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਵਧਾਉਣ ਦੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਵਧਾਵਾ ਦੇਣ ਦੀਆਂ ਵੱਧ ਤੋਂ ਵੱਧ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਆਪਣੀ ਰਿਹਾਇਸ਼ ਵਿਖੇ ਜਰਮਨ ਦੇ ਅੰਬੈਸਡਰ ਦੇ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।ਇਸ ਦੌਰਾਨ ੳਨ੍ਹਾਂ ਨੇ ਜਰਮਨੀ ਦੀਆਂ ਕੰਪਨੀਆਂ ਵੱਲੋਂ ਕੀਤੇ ਜਾ ਰਹੇ ਨਿਵੇਸ਼ ਦੇ ਬਾਰੇ ਗੱਲਬਾਤ ਕੀਤੀ ਅਤੇ ਨਾਲ ਹੀ ਸਿੱਖਿਆ ਖੇਤਰ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਵਿਕਾਸ ਕਰਨਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚੋਂ ਨਸ਼ੇ ‘ਤੇ ਵੀ ਲਗਾਮ ਕੱਸੀ ਜਾ ਰਹੀ ਹੈ।

