ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਲਹਿੰਦੇ ਪੰਜਾਬ ਚ ਵਾਹਨ ਚ ਫਟਿਆ ਸਿਲੰਡਰ, 7 ਲੋਕਾਂ ਦੀ ਦਰਦਨਾਕ ਮੌਤ

ਇਸਲਾਮਾਬਾਦ (ਮਧੂਸਾਰ ਬਿਊਰੋ) : ਪਾਕਿਸਤਾਨ ਵਿਚ ਪੰਜਾਬ ਦੇ ਸਰਗੋਧਾ ਜ਼ਿਲ੍ਹੇ ਦੀ ਭਲਵਾਲ ਤਹਿਸੀਲ ਵਿਚ ਸ਼ਨੀਵਾਰ ਨੂੰ ਇਕ ਵਾਹਨ ਵਿਚ ਗੈਸ ਸਿਲੰਡਰ ਫਟਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਡਾਨ ਅਖ਼ਬਾਰ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰ ਦਿੱਤੀ। ਪਾਕਿਸਤਾਨ ਸਥਿਤ ਡਾਨ ਅਖ਼ਬਾਰ ਨੇ ਰੈਸਕਿਊ 1122 ਕੰਟਰੋਲ ਰੂਮ ਦੇ ਹਵਾਲੇ ਨਾਲ ਦੱਸਿਆ ਕਿ 7 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ 14 ਹੋਰ ਜ਼ਖ਼ਮੀ ਹੋ ਗਏ।

14 ਜ਼ਖ਼ਮੀਆਂ ‘ਚੋਂ 7 ਗੰਭੀਰ ਜ਼ਖ਼ਮੀ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਭਲਵਾਲ ਤਹਿਸੀਲ ਹੈੱਡਕੁਆਰਟਰ (ਟੀ.ਐੱਚ.ਕਿਊ.) ਹਸਪਤਾਲ ਲਿਜਾਇਆ ਗਿਆ। ਲਾਸ਼ਾਂ, ਜਿਨ੍ਹਾਂ ਵਿੱਚੋਂ ਪੰਜ ਦੀ ਪਛਾਣ ਨਹੀਂ ਹੋ ਸਕੀ, ਨੂੰ ਵੀ ਉਸੇ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀਆਂ ‘ਚ 4 ਸਾਲ ਅਤੇ 12 ਸਾਲ ਦੇ 2 ਬੱਚੇ ਅਤੇ 50 ਸਾਲ ਦੇ 2 ਲੋਕ ਸ਼ਾਮਲ ਹਨ। ਰੈਸਕਿਊ 1122 ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 8:35 ਵਜੇ ‘ਤੇ ਘਟਨਾ ਬਾਰੇ ਸੂਚਨਾ ਮਿਲੀ, ਜਿਸ ਮਗਰੋਂ ਘਟਨਾ ਵਾਲੀ ਥਾਂ ‘ਤੇ 9 ਐਂਬੂਲੈਂਸਾਂ, 3 ਅੱਗ ਬੁਝਾਊ ਗੱਡੀਆਂ ਅਤੇ ਇੱਕ ਬਚਾਅ ਵਾਹਨ ਰਵਾਨਾ ਕੀਤਾ ਗਿਆ।

ਡਾਨ ਅਨੁਸਾਰ ਬਿਆਨ ਵਿੱਚ ਰੈਸਕਿਊ 1122 ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਹਨ ਵਿੱਚ ਤਰਲ ਪੈਟਰੋਲੀਅਮ ਗੈਸ ਸਿਲੰਡਰ ਤੋਂ ਗੈਸ ਲੀਕ ਹੋਣ ਕਾਰਨ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ ਸੀ। ਪਾਕਿਸਤਾਨ-ਅਧਾਰਤ ਏਆਰਵਾਈ ਨਿਊਜ਼ ਦੀ ਰਿਪੋਰਟ ਮੁਤਾਬਕ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਘਟਨਾ ਦਾ ਨੋਟਿਸ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਵੈਨ ਵਿੱਚ ਅੱਗ ਲੱਗਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਮਿਸ਼ਨਰ ਅਤੇ ਆਰ.ਪੀ.ਓ. (ਖੇਤਰੀ ਪੁਲਸ ਅਧਿਕਾਰੀ) ਸਰਗੋਧਾ ਤੋਂ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਹੈ। ਮੋਹਸਿਨ ਨਕਵੀ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਵਧੀਆ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *