ਪਟਿਆਲਾ

ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਰਲੀਫ ਮੈਡੀਕਲ ਕੈਂਪ: ਸਿਵਲ ਸਰਜਨ

ਪਟਿਆਲਾ 13 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਰੈਪਿਡ ਰੈਸਪਾਂਸ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।ੳਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਇੰਡੀਅਨ ਮੈਡਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਅੰਗੀਠਾ ਸਾਹਿਬ, ਪੂਡਾ ਭਵਨ ਫੇਸ-2, ਨਿਊ ਸਬਜ਼ੀ ਮੰਡੀ, ਸੀ-109 ਫੋਕਲ ਪੁਆਇੰਟ ਅਤੇ ਰਾਧਾ ਸੁਆਮੀ ਸਤਸੰਗ ਘਰ ਪਟਿਆਲਾ ਵਿਖੇ ਫਲੱਡ ਰਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਵੀ ਨਿਊ ਬੱਸ ਸਟੈਂਡ ਪਟਿਆਲਾ ਅਤੇ ਪ੍ਰੇਮ ਬਾਗ ਵਿਖੇ ਚੱਲ ਰਹੇ ਰਲੀਫ ਕੈਂਪ ਵਿੱਚ ਪਹਿਲਾਂ ਤੋਂ ਹੀ 24 ਘੰਟੇ ਮੈਡੀਕਲ ਸੇਵਾਵਾਂ ਦਿੱਤੀ ਜਾ ਰਹੀਆਂ ਹਨ।ਪਟਿਆਲਾ ਸ਼ਹਿਰ ਦੇ ਇਹਨਾਂ ਕੈਂਪਾ ਸਮੇਤ ਅੱਜ ਜਿਲ੍ਹੇ ਵਿੱਚ 31 ਮੈਡੀਕਲ ਕੈਂਪ ਲਗਾਏ ਗਏ ਹਨ, ਜਿਲੇ ਦੇ ਪ੍ਰਭਾਵਿਤ 130 ਪਿੰਡਾਂ ਵਿੱਚ 48 ਰੈਪਿਡ ਰੈਸਪਾਂਸ ਟੀਮਾਂ ਨੇ ਕੰਮ ਕਰਦੇ ਹੋਏ 565 ਮਰੀਜ਼ਾਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ।ਉਹਨਾਂ ਦੀ ਕੋਸ਼ਿਸ਼ ਹੈ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਹਨਾਂ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ , ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ। ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਪ੍ਰਭਾਵਿਤ ਇਲਾਕਿਆ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕੁਝ ਵੀ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ।ਪਾਈਪਾਂ ਰਾਹੀਂ ਪਾਣੀ ਦੀ ਸਪਲਾਈ ਸ਼ੁਰੂ ਹੋਣ ਤੋਂ ਤਿੰਨ ਦਿਨ ਲਈ ਪਾਣੀ ਪੀਣ ਲਈ ਨਾ ਵਰਤਿਆ ਜਾਵੇ, ਘਰ ਦੇ ਬਾਕੀ ਕੰਮਾਂ ਲਈ ਇਸਤੇਮਾਲ ਕੀਤਾ ਜਾਵੇ। ਤਿੰਨ ਦਿਨ ਤੱਕ ਮਿਊਂਸਪਲ ਕਾਰਪੋਰੇਸ਼ਨ ਵੱਲੋਂ ਟੈਂਕਰਾਂ ਰਾਹੀਂ ਦਿੱਤੇ ਜਾਣ ਵਾਲੇ ਪਾਣੀ ਦੀ ਵਰਤੋਂ ਕੀਤੀ ਜਾਵੇ।ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੁ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਓਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਿਆ ਜਾਵੇ।ਉੱਲਟੀਆਂ ਜਾਂ ਦਸਤ ਲੱਗਣ ਤੇ ਹੈਲਪਲਾਈਨ ਨੰ: 01755128793 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਹੜ੍ਹ ਦੌਰਾਨ ਦੂਸ਼ਿਤ ਪਾਣੀ ਅਤੇ ਕੀੜ੍ਹਿਆਂ ਦੇ ਕੱਟਣ ਨਾਲ ਆਮ ਤੌਰ ਤੇ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ (ਲਾਗ) ਹੋ ਜਾਂਦੀ ਹੈ।ਚਮੜੀ ਦੀ ਲਾਗ ਨੂੰ ਰੋਕਣ ਲਈ ਰਬੜ ਦੇ ਬੂਟ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ, ਇਨਫੈਕਸ਼ਨ (ਲਾਗ) ਹੋਣ ਤੇ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਹੜ੍ਹ ਦੌਰਾਨ ਸੱਪ ਦੇ ਕੱਟਣ ਦੀਆਂ ਘਟਨਾਵਾਂ ਆਮ ਹਨ, ਜੇਕਰ ਸੱਪ ਕੱਟ ਜਾਂਦਾ ਹੈ ਤਾਂ ਤੁਰੰਤ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

Leave a Reply

Your email address will not be published. Required fields are marked *