ਅੰਮ੍ਰਿਤਸਰਪੰਜਾਬ

ਗੁਰੂ ਨਾਨਕ ਸਾਹਿਬ ਨਾਲ ਸਬੰਧਤ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਮੁੜ ਉਸਾਰੀ ਜਾਵੇ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 15 ਜੁਲਾਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਹਰ ਦੇਸ਼ ਅੰਦਰ ਵਸਦੀਆਂ ਘੱਟ ਗਿਣਤੀਆਂ ਦੇ ਜਾਨਮਾਲ ਦੀ ਰਾਖੀ ਕਰਨਾ ਸਰਕਾਰਾਂ ਦਾ ਧਰਮ ਹੈ। ਭਾਰਤ-ਪਾਕਿ ਸਰਹੱਦ ਦੇ ਨਜ਼ਦੀਕ ਲਾਹੌਰ ਪਾਕਿਸਤਾਨ ਦੇ ਪਿੰਡ ਝਾਮਨ ਵਿੱਚ ਸਿੱਖਾਂ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਵੱਡੀ ਪੱਧਰ ਤੇ ਨੁਕਸਾਨੀ ਗਈ ਹੈ। ਭਾਰੀ ਮੀਂਹ ਕਾਰਨ ਖਸਤਾ ਹੋਈ ਇਮਾਰਤ ਦਾ ਵੱਡਾ ਹਿੱਸਾ ਢਹਿ ਗਿਆ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਗੁ: ਪ੍ਰ: ਕਮੇਟੀ ਅਤੇ ਵਕਫ ਬੋਰਡ ਨੂੰ ਅਪੀਲ ਕੀਤੀ ਹੈ

ਇਸ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਦੀ ਸਾਂਭ ਸੰਭਾਲ ਲਈ ਪਹਿਲ ਕਦਮੀ ਕੀਤੀ ਜਾਵੇ ਅਤੇ ਕਿਸੇ ਯੋਗ ਮਹਾਂਪੁਰਸ਼ ਨੂੰ ਕਾਰ ਸੇਵਾ ਦੇ ਕੇ ਇਸ ਇਮਾਰਤ ਨੂੰ ਮੁੜ ਪਹਿਲੀ ਸ਼ਕਲ ਵਿੱਚ ਸਥਾਪਤ ਕੀਤਾ ਜਾਵੇ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦੇਸ ਵੰਡ ਵੇਲੇ ਵੱਡੀ ਪੱਧਰ ਤੇ ਇਤਿਹਾਸਕ ਗੁਰੂ ਘਰ ਪਾਕਿਸਤਾਨ ਵਿਚ ਰਹਿ ਗਏ ਸਨ। ਉਨ੍ਹਾਂ ਦੀ ਸੇਵਾ ਸੰਭਾਲ ਪਾਕਿਸਤਾਨ ਵੱਲੋਂ ਬਨਾਈ ਗੁ:ਪ੍ਰ: ਕਮੇਟੀ ਤੇ ਵਕਫ ਬੋਰਡ ਵੱਲੋਂ ਕੀਤੀ ਜਾ ਰਹੀ ਹੈ। ਪਹਿਲਾਂ ਵੀ ਬਹੁਤ ਸਾਰੇ ਗੁਰਦੁਆਰਿਆਂ ਦੀਆਂ ਇਮਾਰਤਾਂ ਕਾਰ ਸੇਵਾ ਰਾਹੀਂ ਬਨਾਈਆਂ ਗਈਆਂ ਹਨ, ਇਸ ਪਾਵਨ ਅਸਥਾਨ ਨੂੰ ਵੀ ਮੁੜ ਸੰਭਾਲਿਆਂ ਤੇ ਉਸਾਰਿਆਂ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *