ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਹੜ ਪ੍ਰਭਾਵਿਤ ਖੇਤਰਾਂ ਵਿੱਚ ਵਿਰੋਧ ਹੋਣਾ, ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍ਹ:— ਰਾਜੂ ਖੰਨਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਤੇ ਆਗੂ ਹੜ ਪੀੜਤਾਂ ਦੀ ਸਹਾਇਤਾ ਵਿੱਚ ਜੁੱਟਿਆ।
ਅਮਲੋਹ,17 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) । ਆਪ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਵਿਰੋਧ ਹੋਣਾ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੇ ਪ੍ਰਸ਼ਨ ਚਿੰਨ੍ਹ ਹੀ ਨਹੀਂ ਲਗਾl ਰਿਹਾ ਸਗੋਂ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਵੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਟਿਆਲਾ,ਸਮਾਣਾ, ਡੇਰਾਬੱਸੀ ਦੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਨ ਉਪਰੰਤ ਪਿੰਡ ਕੁੰਜਾਰੀ ਵਿਖੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਹੜਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਗਾਊ ਪੁੱਖਤਾ ਪ੍ਰਬੰਧ ਕਰ ਲੈਂਦੀ ਤਾ ਪੰਜਾਬ ਵਾਸੀਆਂ ਨੂੰ ਅੱਜ ਇਹ ਵੱਡਾ ਸੰਤਾਪ ਨਾ ਭੋਗਣਾ ਪੈਂਦਾ। ਉਹਨਾਂ ਕਿਹਾ ਕਿ ਨਾ ਤਾ ਸਮੇਂ ਸਿਰ ਨਦੀਆਂ, ਨਾਲਿਆਂ ਤੇ ਰਜਵਾਹਿਆਂ ਦੀ ਸਫਾਈ ਕਰਵਾਈ ਗਈ ਹੈ ਤੇ ਨਾ ਹੀ ਕਮਜ਼ੋਰ ਬੰਨਾ ਨੂੰ ਮਜ਼ਬੂਤ ਕਰਨ ਦਾ ਕੋਈ ਉਪਰਾਲਾ ਕੀਤਾ ਗਿਆ ਹੈ।
ਜਿਸ ਕਾਰਨ ਬਰਸਾਤ ਦਾ ਪਾਣੀ ਕਮਜ਼ੋਰ ਬੰਨਾ ਤੇ ਸਫ਼ਾਈ ਨਾ ਹੋਣ ਕਾਰਨ ਸਮੁੱਚੇ ਪੰਜਾਬ ਨੂੰ ਅਪਣੀ ਲਪੇਟ ਵਿੱਚ ਲੈ ਚੁੱਕਾ ਹੈ। ਰਾਜੂ ਖੰਨਾ ਨੇ ਕਿਹਾ ਕਿ ਜਿਥੇ ਇਸ ਹੜਾਂ ਦੇ ਪਾਣੀ ਨੇ ਕਿਸਾਨਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਕਰਕੇ ਕਿਸਾਨ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਥੇ ਮਜ਼ਦੂਰਾ ਤੇ ਆਮ ਲੋਕਾਂ ਦੇ ਘਰ ਵੀ ਇਸ ਪਾਣੀ ਦੀ ਭੇਂਟ ਚੜ ਚੁੱਕੇ ਹਨ। ਜਿਹਨਾਂ ਲਈ ਸਰਕਾਰ ਨੂੰ ਤੁਰੰਤ ਜਿਥੇ ਕਿਸਾਨਾਂ ਨੂੰ ਪ੍ਰਤੀ ਏਕੜ 25 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ। ਉਥੇ ਢਹਿ ਢੇਰੀ ਹੋ ਚੁੱਕੇ ਮਕਾਨਾਂ ਲਈ ਵੀ ਲੋੜਵੰਦ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਤੁਰੰਤ ਜਾਰੀ ਕਰਨੀ ਚਾਹੀਦੀ ਹੈ। ਰਾਜੂ ਖੰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ, ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਵਰਕਰਾਂ ਤੇ ਆਗੂਆਂ ਨੂੰ ਨਾਲ ਲੈਕੇ ਕਿ ਇਸ ਸੰਕਟ ਦੀ ਘੜੀ ਵਿੱਚ ਪਸ਼ੂਆਂ ਲਈ ਚਾਰਾ, ਤਰਪਾਲਾਂ, ਡੀਜ਼ਲ ਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ। ਰਾਜੂ ਖੰਨਾ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਭਗਵੰਤ ਮਾਨ ਸਰਕਾਰ ਦੀ ਸਹਾਇਤਾ ਕਰਨ ਦੀ ਆਸ ਨੂੰ ਤਿਆਗ ਕੇ ਆਪੋਂ ਅਪਣੇ ਸਾਧਨਾਂ ਰਾਹੀਂ ਕਿਸਾਨਾਂ, ਮਜ਼ਦੂਰਾਂ ਤੇ ਆਮ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਤਾ ਜੋ ਇਹਨਾਂ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਹੋ ਸਕੇ। ਇਸ ਮੌਕੇ ਤੇ ਉਹਨਾਂ ਨਾਲ ਜਥੇਦਾਰ ਸ਼ੁਬੇਗ ਸਿੰਘ ਕੁੰਜਾਰੀ, ਸਰਪੰਚ ਹਰਿੰਦਰ ਸਿੰਘ ਸੇਖੋਂ, ਸੀਨੀਅਰ ਯੂਥ ਆਗੂ ਅਮੋਲਕ ਸਿੰਘ ਕੁੰਜਾਰੀ,ਸੇਰ ਸਿੰਘ ਨੰਬਰਦਾਰ ਮਹਿਮੂਦਪੁਰ, ਜਥੇਦਾਰ ਸ਼ਰਧਾ ਸਿੰਘ ਛੰਨਾ,ਕਰਮਜੀਤ ਸਿੰਘ ਸਾਬਕਾ ਸਰਪੰਚ ਮਹਿਮੂਦਪੁਰ, ਜਥੇਦਾਰ ਪਲਵਿੰਦਰ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।

