ਅੰਮ੍ਰਿਤਸਰਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ `ਚ ਰਾਹਤ ਸੇਵਾਵਾਂ ਨਿਰੰਤਰ ਜਾਰੀ

ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਦੇ ਰਹੀਆਂ ਹਨ ਸੇਵਾਵਾਂ

ਸ਼੍ਰੋਮਣੀ ਕਮੇਟੀ ਵੱਲੋਂ ਪਸ਼ੂਆਂ ਲਈ ਚਾਰੇ ਦੇ ਵੀ ਕੀਤੇ ਗਏ ਪ੍ਰਬੰਧ

ਅੰਮ੍ਰਿਤਸਰ, 17 ਜੁਲਾਈ- (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਇਸ ਤਹਿਤ ਜਿਥੇ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉੱਥੇ ਸ਼੍ਰੋਮਣੀ ਕਮੇਟੀ ਵੱਲੋਂ ਮੈਡੀਕਲ ਟੀਮਾਂ ਸਬੰਧਤ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਦੇ ਆਦੇਸ਼ ਕੀਤੇ ਹਨ। ਇਸੇ ਤਹਿਤ ਵੱਖ-ਵੱਖ ਥਾਵਾਂ `ਤੇ 25 ਗੁਰਦੁਆਰਾ ਸਾਹਿਬਾਨ ਵਿਚ ਕੇਂਦਰ ਸਥਾਪਿਤ ਕਰਕੇ ਰਾਹਤ ਕਾਰਜ ਆਰੰਭੇ ਗਏ ਸਨ, ਜੋ ਲਗਾਤਾਰ ਜਾਰੀ ਹਨ।

ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਵਾਈ ਅਤੇ ਮੈਡੀਕਲ ਸਹੂਲਤ ਦੀ ਵੱਡੀ ਲੋੜ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਟੀਮਾਂ ਭੇਜੀਆਂ ਗਈਆਂ ਹਨ, ਜੋ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ। ਉਨ੍ਹਾ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਲਈ ਚਾਰੇ ਦੀ ਲੋੜ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਵੀ ਪ੍ਰਬੰਧ ਕੀਤੇ ਗਏ ਹਨ। ਪਸ਼ੂਆਂ ਲਈ ਜਿਥੇ ਵੱਖ-ਵੱਖ ਥਾਵਾਂ ਤੋਂ ਹਰਾ ਚਾਰਾ ਭੇਜਿਆ ਜਾ ਰਿਹਾ ਹੈ ਉਥੇ ਚਾਰੇ ਲਈ ਅਚਾਰ ਦੇ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਸੰਗਤਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖੁਦ ਹੜ੍ਹ ਪੀੜ੍ਹਤਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਲੋੜ ਅਨੁਸਾਰ ਦਿਸ਼ਾ-ਨਿਰਦੇਸ਼ ਦੇ ਰਹੇ ਹਨ।

Leave a Reply

Your email address will not be published. Required fields are marked *