ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਕੀਤੀ ਮੀਟਿੰਗ
ਰੂਪਨਗਰ, 19 ਜੁਲਾਈ (ਮਧੂਸਾਰ ਬਿਊਰੋ) : ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਦੀਆਂ ਤਿਆਰੀਆਂ ਸੁਰੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਇਸ਼ਾ ਸਿੰਗਲ ਨੇ ਵੱਖ-ਵੱਖ ਵਿਚ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਹਨਾਂ ਸਬੰਧੀ ਸਮਾਂ ਹੱਦ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।
ਇਸ ਮੌਕੇ ਸੱਭਿਆਚਾਰਕ ਸਮਾਗਮ ਤਹਿਤ ਪੇਸ਼ ਕੀਤੀਆਂ ਜਾਣ ਵਾਲੀਆਂ ਵੰਨਗੀਆਂ ਦੀ ਸਮੀਖਿਆ ਕੀਤੀ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਹਰ ਰਿਹਰਸਲ ਉੱਤੇ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਐਂਬੂਲੈਂਸ ਦਾ ਵੀ ਪ੍ਰਬੰਧ ਰਹੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰ਼ਜ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ ਅਮਰਦੀਪ ਸਿੰਘ ਗੁਜਰਾਲ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਅਰਵਿੰਦਰਪਾਲ ਸਿੰਘ ਸੋਮਲ, ਐੱਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐੱਸ.ਪੀ ਹੈਡਕੁਆਰਟਰ ਰਾਜਪਾਲ ਸਿੰਘ ਹੁੰਦਲ ਅਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

