ਸਿਵਲ ਸਰਜਨ ਡਾ. ਰਮਿੰਦਰ ਕੌਰ ਫਲੱਡ ਰਲੀਫ ਮੈਡੀਕਲ ਕੈਂਪ ਬਾਦਸ਼ਾਹਪੁਰ ਦਾ ਨਿਰੀਖਣ
ਪਟਿਆਲਾ 21 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੋਬਾਈਲ ਟੀਮਾਂ ਵੀ ਕੰਮ ਕਰ ਰਹੀਆਂ ਹਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ।ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਗੋਪਾਲ ਕਲੋਨੀ, ਬਾਬਾ ਦੀਪ ਸਿੰਘ ਨਗਰ ,ਗੋਬਿੰਦ ਬਾਗ,ਕੋਹਿਨੂਰ ਇਨਕਲੇਵ,ਫਰੈਡਜ਼ ਇਨਕਲੇਵ,ਰਿਸ਼ੀ ਕਲੋਨੀ,ਹੀਰਾ ਬਾਗ ਤੋਂ ਇਲਾਵਾ ਪ੍ਰਭਾਵਿਤ ਪਂੇਡੂ ਖੇਤਰਾਂ ਵਿਖੇ ਰਿਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ।fੲਸ ਤੋਂ ਇਲਾਵਾ ਵੀ ਨਿਊ ਬੱਸ ਸਟੈਂਡ ਪਟਿਆਲਾ ਵਿਖੇ ਚੱਲ ਰਹੇ ਰਲੀਫ ਕੈਂਪ ਵਿੱਚ ਪਹਿਲਾਂ ਤੋਂ ਹੀ 24 ਘੰਟੇ ਮੈਡੀਕਲ ਸੇਵਾਵਾਂ ਦਿੱਤੀ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ ,
ਉਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਲਾਰਵੀਸਾਈਡ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ। ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਪ੍ਰਭਾਵਿਤ ਇਲਾਕਿਆ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕੁਝ ਵੀ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ।ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੁ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਓਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ । ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਿਆ ਜਾਵੇ। ਉੱਲਟੀਆਂ ਜਾਂ ਦਸਤ ਲੱਗਣ ਤੇ ਹੈਲਪਲਾਈਨ ਨੰ: 7710121828 ਜਾਂ ਮੈਡੀਕਲ ਕੈਂਪ ਜਾਂ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਹੜ੍ਹ ਦੌਰਾਨ ਦੂਸ਼ਿਤ ਪਾਣੀ ਅਤੇ ਕੀੜ੍ਹਿਆਂ ਦੇ ਕੱਟਣ ਨਾਲ ਆਮ ਤੌਰ ਤੇ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ (ਲਾਗ) ਹੋ ਜਾਂਦੀ ਹੈ। ਚਮੜੀ ਦੀ ਇਨਫੈਕਸ਼ਨ (ਲਾਗ) ਹੋਣ ਤੇ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਹੜ੍ਹ ਦੌਰਾਨ ਸੱਪ ਦੇ ਕੱਟਣ ਦੀਆਂ ਘਟਨਾਵਾਂ ਆਮ ਹਨ, ਜੇਕਰ ਸੱਪ ਕੱਟ ਜਾਂਦਾ ਹੈ ਤਾਂ ਤੁਰੰਤ ਨਜਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

