ਪਟਿਆਲਾ

ਆਲ ਇੰਡੀਆ ਗਤਕਾ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫੀ ਉੱਤੇ ਪੰਜਾਬੀ ਯੂਨੀਵਰਸਿਟੀ ਦਾ ਕਬਜ਼ਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਆਲ ਇੰਡੀਆ ਗਤਕਾ ਚੈਂਪੀਅਨਸ਼ਿਪ 2022-23 ਲੜਕੇ ਅਤੇ ਲੜਕੀਆਂ, ਜੋ ਕਿ ਯੂਨੀਵਰਸਿਟੀ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਜੈਪੁਰ ਵਿਖੇ ਹੋਈ, ਬਾਰੇ ਜਾਣਕਾਰੀ ਦਿੰਦਿਆਂ ਗਤਕਾ ਕੋਚ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਓਵਰਆਲ ਟਰਾਫੀ ਉੱਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਿਡਾਰੀਆਂ ਨੇ ਕਬਜ਼ਾ ਕਰ ਲਿਆ ਹੈ।

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪਰਮਾਤਮਾ ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੂੰ ਚੜ੍ਹਦੀ ਕਲਾ ਬਖਸ਼ਿਸ਼ ਕਰੇ। ਉਨ੍ਹਾਂ ਸਾਰੇ ਖਿਡਾਰੀਆਂ ਦੇ ਅਧਿਆਪਕਾਂ ਦਾ ਖ਼ਾਸ ਕਰਕੇ ਵੀ.ਸੀ ਪ੍ਰੋ. ਅਰਵਿੰਦ ਅਤੇ ਪ੍ਰੋ. ਅਜੀਤਾ, ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *