ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਤਮਸਤਕ
ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਪ੍ਰਬੰਧਕਾਂ ਨੇ ਕੀਤਾ ਸਨਮਾਨਤ
ਪਟਿਆਲਾ 25 ਜੁਲਾਈ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਇਸਤਰੀ ਅਕਾਲੀ ਦਲ ਦੀ ਨਵ ਨਿਯੁਕਤ ਪ੍ਰਧਾਨ ਬਣਾਏ ਮਗਰੋਂ ਪਹਿਲੀ ਵਾਰ ਬੀਬੀ ਹਰਗੋਬਿੰਦ ਕੌਰ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਪਹੁੰਚੇ। ਉਨ੍ਹਾਂ ਨੂੰ ਜੀ ਆਇਆ ਆਖਣ ਲਈ ਗੁਰਦੁਆਰਾ ਪ੍ਰਬੰਧਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਹਿਬਾਨ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ’ਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਹਲਕਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਯੂਥ ਆਗੂ ਅਮਿਤ ਰਾਠੀ, ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸੁਰਜੀਤ ਸਿੰਘ ਅਬਲੋਵਾਲ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਬਲਤੇਜ ਸਿੰਘ ਖੋਖ ਆਦਿ ਵੀ ਮੌਜੂਦ ਰਹੇ।
ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਇਸਤਰੀ ਅਕਾਲੀ ਵਿਚ ਬਤੌਰ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਨਿਯੁਕਤੀ ਨਾਲ ਸ਼ੋ੍ਰਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੋਰ ਵਧੇਰੇ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਗਏ ਫੈਸਲੇ ਨੂੰ ਦੂਰ ਅੰਦੇਸ਼ੀ ਫੈਸਲੇ ਵਜੋਂ ਦੇਖਿਆ ਜਾ ਰਿਹਾ, ਜਿਸ ਦਾ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਭਰਵਾਂ ਸਵਾਗਤ ਕਰਦੇ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ ਆਦਿ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਸ਼ਾਮਲ ਸਨ।

