ਸਿਹਤ ਕੇਂਦਰ ਕੌਲੀ ਵੱਲੋਂ ਹੈਪੇਟਾਈਟਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ
ਜਿਗਰ ਦੀ ਬਿਮਾਰੀ ਤੋਂ ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ: ਡਾ: ਗੁਰਪ੍ਰੀਤ ਸਿੰਘ ਨਾਗਰਾ
ਪਟਿਆਲਾ, 29 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ: ਰਮਿੰਦਰ ਕੋਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਜਿਗਰ ਦੀ ਬਿਮਾਰੀ ਦੀ ਜਾਗਰੂਕਤਾ ਅਤੇ ਬਚਾਅ ਲਈ ਥੀਮ: ਇੱਕ ਜਿੰਦਗੀ ਇੱਕ ਜਿਗਰ ਵਿਸ਼ੇ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕੌਲੀ ਵਿਖੇ ਕੀਤਾ ਗਿਆ। ਇਸ ਮੌਕੇ ਐਸਐਮਓ ਡਾ: ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਹੈਪੇਟਾਈਟਸ ਇਕ ਜਿਗਰ ਦੀ ਬਿਮਾਰੀ ਹੈ ਜਿਹੜੀ ਕਿ ਹੈਪੇਟਾਈਟਸ ਵਾਇਰਸ ਕਾਰਣ ਫੈਲਦੀ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਬੀ ਅਤੇ ਸੀ ਦੇ ਮਰੀਜਾਂ ਨੂੰ ਬਿਮਾਰੀ ਦੇ ਹਿਸਾਬ ਨਾਲ 3 ਤੋਂ ਛੇ ਮਹੀਨੇ ਤੱਕ ਦਵਾਈ ਖਾਣੀ ਪੈਂਦੀ ਹੈ।ਵਿਿਦਆਰਥੀਆਂ ਨੂੰ ਹੈਪੇਟਾਈਟਸ ਬਿਮਾਰੀ ਦੀਆਂ ਕਿਸਮਾਂ ਏਬੀਸੀਡੀਈ ਦੇ ਲੱਛਣਾਂ, ਬਿਮਾਰੀ ਫੈਲਣ ਦੇ ਕਾਰਣ ਅਤੇ ਇਹਨਾਂ ਤੋਂ ਬਚਾਅ ਲਈ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਹੈਪਾਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜਨਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪਾਟਾਈਟਸ ਬੀ ਦੀ ਐਂਟੀ ਬਾਡੀਜ ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪਾਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ ।
ਮੈਡੀਕਲ ਅਫਸਰ (ਡੈਂਟਲ) ਡਾ: ਯੋਗੇਸ਼ ਕੁਮਾਰ ਨੇ ਵਿਿਦਆਰਥੀਆਂ ਨੂੰ ਦੰਦਾਂ ਦੀ ਸਾਂਭ ਸੰਭਾਲ, ਰੋਜਾਨਾ 2 ਵਾਰ ਸਵੇਰੇ ਅਤੇ ਰਾਤ ਸਮੇਂ ਬਰੱਸ਼ ਕਰਨ, ਸਮੇਂ ਸਮੇਂ ਉਤੇ ਦੰਦਾਂ ਦੀ ਜਾਂਚ ਕਰਵਾਉਣ, ਬਰੱਸ਼ ਖਰਾਬ ਹੋਣ ਉਤੇ ਸਮੇਂ ਸਿਰ ਬਦਲਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੋਡਲ ਅਫਸਰ ਆਈਈਸੀ ਨੇ ਦੱਸਿਆ ਕਿ ਹੈਪੇਟਾਈਟਸ (ਪੀਲੀਆ) ਏ ਅਤੇ ਈ ਦੂਸ਼ਿਤ ਪਾਣੀ ਪੀਣ ਨਾਲ, ਗਲੇ ਸੜ੍ਹੇ ਫਲ ਆਦਿ ਖਾਣ, ਬਿਨ੍ਹਾਂ ਹੱਥ ਧੋਏ ਖਾਣਾ ਖਾਣ, ਮੱਖੀਆਂ ਦੁਆਰਾ ਦੂਸ਼ਿਤ ਭੋਜਣ ਖਾਣ ਆਦਿ ਨਾਲ ਹੁੰਦਾ ਹੈ।ਇਸਦੇ ਲੱਛਣ ਹਲਕਾ ਬੁਖਾਰ, ਮਾਸਪੇਸ਼ੀਆਂ ਵਿਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਪਿਸ਼ਾਬ ਦਾ ਰੰਗ ਗੂੜਾ ਪੀਲਾ ਹੋਣਾ, ਕਮਜੋਰੀ ਮਹਿਸੂਸ ਹੋਣਾ ਅਤੇ ਜਿਗਰ ਦਾ ਖਰਾਬ ਹੋਣਾ ਆਦਿ ਹਨ।ਬਿਮਾਰੀ ਤੋਂ ਬਚਾਅ ਲਈ ਸਾਫ ਸੁਥਰਾ ਪਾਣੀ ਪੀਣ, ਗਲੇ ਸੜ੍ਹੇ ਤੇ ਜਿਆਦਾ ਪੱਕੇ ਹੋਏ ਫਲ ਖਾਣ ਤੋਂ ਪਰਹੇਜ, ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਧੋਣ, ਪਖਾਨਿਆਂ ਦੀ ਯਕੀਨੀ ਬਣਾਈ ਜਾਵੇ।ਹੈਪੇਟਾਈਟਸ ਬੀ ਅਤੇ ਸੀ ਦੂਸ਼ਿਤ ਖੂਨ ਚੜਾਉਣ ਨਾਲ, ਦੂਸ਼ਿਤ ਸਰਿੰਜਾਂ ਦੇ ਇਸਤੇਮਾਲ ਕਰਨ ਨਾਲ, ਬਿਮਾਰੀ ਗ੍ਰਸਤ ਮਰੀਜ਼ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਅਣ-ਸੁਰੱਖਿਅਤ ਸੰਭੋਗ , ਸਰੀਰ ਉਤੇ ਟੈਟੂ ਬਣਵਾਉਣ ਅਤੇ ਨਵਜੰਮੇ ਬੱਚੇ ਨੂੰ ਗ੍ਰਸਤ ਮਾਂ ਤੋਂ ਹੋ ਸਕਦਾ ਹੈ।ਬਿਮਾਰੀ ਤੋਂ ਬਚਾਅ ਲਈ ਡਿਸਪੋਜੇਬਲ ਸਰਿੰਜਾਂ ਸੂਈਆਂ ਦੀ ਵਰਤੋਂ, ਸੁਰੱਖਿਅਤ ਸੰਭੋਗ, ਕੰਡੋਮ ਦਾ ਇਸਤੇਮਾਲ, ਸਮੇਂ ਸਮੇਂ ਤੇ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਬੱਚਿਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਵਿੱਚ ਜ਼ਸਮੀਤ ਕੌਰ ਨੇ ਪਹਿਲਾ, ਆਂਚਲ ਨੇ ਦੂਜਾ ਅਤੇ ਮਮਤਾ ਨੇ ਤੀਜਾ ਸਥਾਨ ਪ੍ਰਾਪਤ ਕਰਨ ਉਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਸਕੂਲ ਦੇ ਪ੍ਰਿੰਸੀਪਲ ਪਰਵਿੰਦਰ ਕੌਰ ਵੱਲੋਂ ਸਿਹਤ ਵਿਭਾਗ ਦੀ ਟੀਮ ਦਾ ਵਡਮੁੱਲੀ ਜਾਣਕਾਰੀ ਦੇਣ ਬਦਲੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਅਧਿਆਪਕ ਮੱਖਣ ਸਿੰਘ ਸਮੇਤ ਹੋਰ ਹਾਜਰ ਸਨ।

