ਪੰਜਾਬਪਟਿਆਲਾ

ਹਲਕਾ ਸਨੌਰ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਸ਼ਹੀਦ ਊਧਮ ਸਿੰਘ ਕੌਮ ਦਾ ਸਰਮਾਇਆ ਅਜੌਕੀ ਪੀੜ੍ਹੀ ਲਈ ਰਹੇਗਾ ਪ੍ਰੇਰਨਾ ਸਰੋਤ : ਜਥੇਦਾਰ ਕਰਤਾਰਪੁਰ

ਪਟਿਆਲਾ 28 ਜੁਲਾਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੰਗਰੇਜ਼ ਹਕੂਮਤ ਤੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈਣ ਵਾਲਾ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਅੱਜ ਹਲਕਾ ਸਨੌਰ ਦੀ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਵੱਡੀ ਨਦੀ ਨੇੜੇ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਹਾਰ ਪਾ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਭੇਂਟ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਮੁੱਚੀ ਟੀਮ ਸਮੇਤ ਹਲਕਾ ਸਨੌਰ ਦੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਅੰਗਰੇਜ਼ ਹਕੂਮਤ ਦੇ ਜਬਰ ਅਤੇ ਜ਼ੁਲਮ ਦੇ ਅੱਗੇ ਨਾ ਚੁੱਕਦਿਆਂ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂ ਵਾਲਾ ਬਾਗ ਵਿਖੇ ਵਾਪਰੇ ਦੁਖਾਂਤ ਦਾ ਬਦਲਾ ਲੈਣ ਲਈ ਅਤੇ ਘਿਨੌਣੇ ਸਾਕੇ ਲਈ ਦੋਸ਼ੀ ਮਾਈਕਲ ਉਡਵਾਇਰ ਨੂੰ ਲੰਡਨ ਵਿਚ ਜਾ ਕੇ ਮਾਰਕੇ ਬਦਲਾ ਲਿਆ।

ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਯੋਗਦਾਨ ਪਾਉਂਦਿਆਂ ਸ਼ਹੀਦ ਊਧਮ ਸਿੰਘ ਨੇ ਆਪਣੀ ਸ਼ਹੀਦੀ ਦਿੱਤੀ, ਜਿਸ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਹੀਦ ਊਧਮ ਸਿੰਘ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ ਅਤੇ ਦੇਸ਼ ਲਈ ਆਪਣਾ ਆਪ ਕੁਰਬਾਨ ਕਰਨ ਵਾਲੇ ਅਜਿਹੇ ਸ਼ਹੀਦਾਂ ’ਤੇ ਕੌਮ ਹਮੇਸ਼ਾ ਮਾਣ ਕਰਦੀ ਰਹੇਗੀ। ਇਸ ਮੌਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ’ਚ ਹੋਰਨਾਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਭੁਨਰਹੇੜੀ, ਪ੍ਰੇਮ ਸਿੰਘ ਸਵਾਈਂ ਸਿੰਘਵਾਲਾ ਜਸਵਿੰਦਰ ਸਿੰਘ ਬ੍ਰਹਮਪੁਰਾ, ਸ਼ਵਿੰਦਰ ਸਿੰਘ ਚਾਚਾ ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਪ੍ਰੀਤਮ ਸਿੰਘ ਸਨੌਰ, ਗੁਰਿੰਦਰ ਸਿੰਘ ਅਸਰਪੁਰ, ਜਸਵਿੰਦਰ ਸਿੰਘ ਰਾਣਾ ਪਰੌੜ, ਜਸਵਿੰਦਰ ਸਿੰਘ ਨੰਬਰਦਾਰ ਪੁਲਾਖਾਂ, ਮਲਕੀਤ ਸਿੰਘ ਜਲਾਖੇੜੀ, ਜਸਵੀਰ ਸਿੰਘ ਜੱਸੀ ਹਸਨਪੁਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *