ਪਟਿਆਲਾ

ਡੋਲੀ ਗਿੱਲ ਅਤੇ ਲਤਾ ਵਰਮਾ ਬਣੀਆਂ ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਮਹਿਲਾ ਕਾਂਗਰਸ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਪੂਰੇ ਪੰਜਾਬ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਲੜੀ ਦੇ ਤਹਿਤ ਪਿਛਲੇ ਕਾਫ਼ੀ ਸਮੇਂ ਤੋਂ ਪਟਿਆਲਾ ਜ਼ਿਲ੍ਹਾ ਮਹਿਲਾ ਕਾਂਗਰਸ ਵਿੱਚ ਮਿਹਨਤ ਨਾਲ ਕੰਮ ਕਰ ਰਹੀਆਂ, ਪੁਸ਼ਪਿੰਦਰ ਕੌਰ ਡੋਲੀ ਗਿੱਲ ਅਤੇ ਲਤਾ ਵਰਮਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਸੱਕਤਰ ਨਿਯੁੱਕਤ ਕੀਤਾ ਹੈ। ਅੱਜ ਇਸ ਮੌਕੇ ਡੌਲੀ ਗਿੱਲ ਅਤੇ ਸਮੁੱਚੀ ਟੀਮ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਪਟਿਆਲਾ ਸ਼ਹਿਰੀ ਤੋਂ ਪ੍ਰਧਾਨ ਰੇਖਾ ਅੱਗਰਵਾਲ ਦਾ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਦੋਵੇਂ ਮਹਿਲਾ ਪ੍ਰਧਾਨਾ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਹਿਲਾ ਕਾਂਗਰਸ ਵਿੱਚ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾ ਦਾ ਮੁੱਲ ਪਾਇਆ ਹੈ। ਇਸੇ ਲੜੀ ਤਹਿਤ ਇਨ੍ਹਾਂ ਨਿਯੁਕਤੀਆਂ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮੌਕੇ ਨਵੀਆਂ ਬਣੀ ਸੱਕਤਰ ਡੋਲੀ ਗਿੱਲ, ਲਤਾ ਵਰਮਾ, ਮਨਦੀਪ ਕੌਰ ਚੌਹਾਨ ਅਤੇ ਮਨਦੀਪ ਕੌਰ ਚਾਰੇ ਨਵੇਂ ਅਹੁਦੇਦਾਰਾਂ ਨੇ ਪੰਜਾਬ ਪ੍ਰਧਾਨ ਅਤੇ ਜਿਲ੍ਹਾ ਪ੍ਰਧਾਨ ਨੂੰ ਯਕੀਨ ਦਿਵਾਇਆ ਕਿ ਉਹ ਮਿਲੀ ਹੋਈ ਇਸ ਅਹਿਮ ਜਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਗਏ।

Leave a Reply

Your email address will not be published. Required fields are marked *