ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ

ਪਟਿਆਲਾ 4 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਜੋ ਅੱਜ ਵੀ ਜੇਰੇ ਇਲਾਜ ਹੈ ਦੀ ਮਾਤਾ ਬਬਲੀ ਰਾਣੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਵਿਚ ਜ਼ਖਮੀ ਹੋਏ ਨੌਜਵਾਨ ਸਾਗਰ ਮਲਹੋਤਰਾ ਦੇ ਪਰਿਵਾਰ ਨੰੂਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਸਹਾਇਤਾ ਰਾਸ਼ੀ ਸੌਂਪੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਸਾਗਰ ਮਲਹੋਤਰਾ ਸ਼ਿਕਾਰ ਹੋਇਆ

ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਅੱਜ ਵੀ ਆਪਣਾ ਇਲਾਜ ਕਰਵਾ ਰਿਹਾ ਹੈ ਅਤੇ ਘਟਨਾ ਤੋਂ ਬਾਅਦ ਤੁਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਮੌਕੇ ’ਤੇ ਦਿੱਤਾ ਗਿਆ ਸੀ, ਪ੍ਰੰਤੂ ਇਲਾਜ ਅਧੀਨ ਸਾਗਰ ਮਲਹੋਤਰਾ ਦੇ ਪਰਿਵਾਰ ਮੈਂਬਰਾਂ ਨੇ ਮੁੜ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ ਕਿ ਸਾਗਰ ਅੱਜ ਵੀ ਇਲਾਜ ਅਧੀਨ ਹੈ, ਜਿਸ ਤੋਂ ਬਾਅਦ ਮੁੜ ਤੋਂ 50 ਹਜ਼ਾਰ ਰੁਪਏ ਹੋਰ ਸਹਾਇਤਾ ਰਾਸ਼ੀ ਦਾ ਚੈਕ ਅੱਜ ਪੀੜਤ ਪਰਿਵਾਰ ਨੂੰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਹੁਣ ਤੱਕ ਪੀੜਤ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਤੇ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *