ਪੰਜਾਬ ਸਟੇਟ ਏਅਰੋਨਾਟਿਕਲ ਇੰਜੀਨੀਅਰਿੰਗ ਕਾਲਜ” ਵਿੱਚ ਉਮੰਗ ਵਲੋਂ ਸਾਈਬਰ ਸਕਿਊਰਟੀ ਸੰਬੰਧੀ 10ਵਾਂ ਸੈਮੀਨਾਰ ਆਯੋਜਿਤ
ਪਟਿਆਲਾ 10 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸਹਿਯੋਗ ਸਦਕਾ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਤਾਰ ਸਕੂਲਾ ਅਤੇ ਕਾਲਜਾਂ ਵਿੱਚ ਸਾਈਬਰ ਅਪਰਾਧਾਂ ਤੋਂ ਬਚਣ ਅਤੇ ਇਹਨਾਂ ਨਾਲ ਨਿਪਟਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਸੰਬੰਧ ਵਿੱਚ ਅੱਜ ਡਾਇਰੈਕਟਰ ਬਲਰਾਜ ਸਿੰਘ ਦੀ ਅਗਵਾਈ ਵਿੱਚ ਚਲ ਰਹੇ ਪਟਿਆਲਾ ਦੇ “ਪੰਜਾਬ ਸਟੇਟ ਏਅਰੋਨਾਟਿਕਲ ਇੰਜੀਨੀਅਰਿੰਗ ਕਾਲਜ” ਸਂਗਰੂਰ ਰੋਡ, ਵਿਖੇ ਸਾਈਬਰ ਸਕਿਊਰਟੀ ਸੰਬੰਧੀ 10ਵਾਂਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਅੰਜੂ ਸ਼ਮਾ ਦੀ ਅਗਵਾਈ ਵਿੱਚ ਅਧਿਆਪਕਾਂ ਸਾਹਿਬਾਨਾਂ ਤੋ ਇਲਾਵਾ 115 ਦੇ ਕਰੀਬ ਬੱਚਿਆਂਵਿਦਿਆਰਥੀਆਂ ਨੇ ਇਸ ਸੈਮੀਨਾਰ ਵਿਚ ਸ਼ਿਰਕਤ ਕੀਤੀ। ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਈਬਰ ਐਕਸਪਰਟ ਅਨੁਰਾਗ ਅਚਾਰਿਆ ਨੇ ਸੈਮੀਨਾਰ ਦੌਰਾਨ ਜਾਣਕਾਰੀ ਦਿੰਦਿਆਂ ਇੰਜਨੀਅਰਿੰਗ ਅਤੇ ਇਸ ਤੋਂ ਇਲਾਵਾ ਹੋਰ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਇੰਟਰਨੇਟ ਰਾਹੀਂ ਸਮੇਂ ਦੇ ਹਾਣੀ ਬਣਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਇੰਟਰਨੇਟ ਦੀ ਵਰਤੋਂ ਬੰਦ ਕਰਨ ਦੀ ਬਜਾਏ ਇਸ ਨਾਲ ਹੋਣ ਵਾਲੇ ਫਾਇਦੇ ਅਤੇ ਨੁਕਸਾਨ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ।
ਇਸ ਮੌਕੇ ਉਮੰਗ ਸੰਸਥਾ ਦੀ ਕੋਆਰਡੀਨੇਟਰ ਡਾ ਗਗਨਪ੍ਰੀਤ ਕੌਰ ਅਤੇ ਕੋਆਰਡੀਨੇਟਰ ਹਿਮਾਨੀ ਨੇ ਰੁੱਖ ਲਗਾਉਣ ਬਾਰੇ ਅਤੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਹੋਰਨਾਂ ਨਾਲ ਵੰਡਣ ਬਾਰੇ ਅਪੀਲ ਕੀਤੀ। ਕਾਲਜ ਦੇ ਵਿਦਿਆਰਥੀਆਂ ਵਿੱਚ ਪਹਿਲਾ ਤੋਂ ਹੀ ਇਸ ਬਾਰੇ ਜਾਣਕਾਰੀ ਰੱਖਣ ਅਤੇ ਸੈਮੀਨਾਰ ਦੋਰਾਨ ਸਵਾਲਾਂ ਰਾਹੀਂ ਹੋਰ ਜਾਨਣ ਦੀ ਉਤਸੁਕਤਾ ਦੀ ਸ਼ਲਾਘਾ ਕੀਤੀ। ਟੀਮ ਵਲੋਂ ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੈਮੀਨਾਰ ਸਬੰਧੀ ਸਵਾਲ ਕੀਤੇ ਗਏ। ਇਸ ਮੌਕੇ ਜੇਤੂ ਰਹੇ ਹਿਤੇਸ਼ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਸੰਸਥਾਂ ਵੱਲੋਂ ਇਹ ਉਪਰਾਲਾ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਲਗਾਤਾਰ ਜਾਰੀ ਹੈ। ਉਨ੍ਹਾਂ ਹੋਰਨਾਂ ਸਕੂਲਾਂ ਅਤੇ ਕਾਲਜਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੈਮੀਨਾਰ ਨੂੰ ਕਰਵਾਉਣ ਲਈ ਸੰਸਥਾ ਦੇ ਜਨਰਲ ਸੈਕਟਰੀ 9779182335 ਤੇ ਸੰਪਰਕ ਕਰ ਸਕਦੇ ਹੋ। ਇਸ ਮੌਕੇ ਕਾਲਜ ਇੰਚਾਰਜ ਅੰਜੂ ਸ਼ਰਮਾ, ਹਰਮੇਸ਼ ਕੁਮਾਰ, ਕੰਵਲਜੀਤ ਸਿੰਘ, ਪ੍ਰਿਯੰਕਾ ਮਲਹੋਤਰਾ, ਸ਼ਿਲਪੀ ਸਨੇਣਾ, ਜਤਿੰਦਰ ਕੁਮਾਰ, ਕਰਨਵੀਰ ਕੌਰ, ਮਨੀਸ਼ਾ, ਪੂਨਮ ਸ਼ਰਮਾ, ਕਮਲ, ਬਲਜੀਤ, ਕਮਲਜੀਤ ਕੌਰ,ਮੋਨਿਕਾ, ਏਕਮਪ੍ਰੀਤ, ਸਵਲੀਨ ਸ਼ਰਮਾ, ਅਭਿਸ਼ੇਕ ਚੰਦ, ਰਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ ਵੀ ਮੌਜੂਦ ਰਿਹਾ।

