ਹਰਪਾਲ ਜੁਨੇਜਾ ਨੇ ਵਾਰਡ ਨੰ: 1 ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ
ਪਟਿਆਲਾ 31 ਮਈ (ਮਧੂਸਾਰ ਬਿਊਰੋ) ਮਾਲਵਾ ਜੋਨ 2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਾਉਂਸਲਰ ਸੁਖਬੀਰ ਅਬਲੋਵਾਲ ਦੀ ਅਗਵਾਈ ਹੇਠ ਵਾਰਡ ਨੰ: 1 ਦਾ ਵਿਸ਼ੇਸ ਦੋਰਾ ਕੀਤਾ। ਈਸ਼ਰ ਸਿੰਘ ਦੇ ਗ੍ਰਹਿ ਵਿਖੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ।
ਮੁਸ਼ਕਿਲਾਂ ਨੂੰ ਸੁਣਨ ਉਪਰੰਤ ਉਨ੍ਹਾਂ ਵਾਰਡ ਨੰ: 1 ਦੀਆਂ ਕੁਝ ਸਮੱਸਿਆਵਾਂ ਮੌਕੇ ਤੇ ਹੱਲ ਕੀਤਾ ਤੇ ਬਾਕੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਵਿਸ਼ਵਾਸ ਦਿਲਾਇਆ। ਉਨ੍ਹਾ ਕਿਹਾ ਬਾਦਲ ਸਰਕਾਰ ਦਾ ਮੁੱਖ ਏਜੰਡਾ ਵਿਕਾਸ ਹੈ ਤੇ ਬਾਦਲ ਸਰਕਾਰ ਵੱਲੋਂ ਵਿਕਾਸ ਕਾਰਜ ਜੰਗੀ ਪੱਧਰ ਤੇ ਵਿਢੇ ਗਏ ਹਨ।ਪੰਜਾਬ ਦਾ ਕੋਈ ਵੀ ਸ਼ਹਿਰ ਤੇ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜੋ ਵਿਕਾਸ ਕਾਰਜ ਪੰਜਾਬ ਵਿੱਚ ਮੋਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉਹ ਅੱਜ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਇਸ ਮੌਕੇ ਪਟਿਆਲਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਕਿਹਾ ਕੀ ਬਾਦਲ ਸਰਕਾਰ ਵੱਲੋਂ ਸਾਰੇ ਹੱਲਕਿਆਂ ਦੀ ਨੁਹਾਰ ਬਦਲਣ ਸਬੰਧੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਨਾ ਹੀ ਵਿਕਾਸ ਕੰਮਾਂ ਲਈ ਕੋਈ ਫੰਡਾਂ ਦੀ ਕਮੀ ਆਉਣ ਦਿੱਤੀ ਜਾ ਰਹੀ। ਇਸ ਮੌਕੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਵਿੱਕੀ ਰਿਵਾਜ ਤੇ ਦਿਹਾਤੀ ਪ੍ਰਧਾਨ ਮਨਜੋਤ ਚਹਿਲ, ਤੋਰਾ ਜੀ, ਗੋਤਮ ਲਾਲ ਆਦਿ ਆਗੂ ਹਾਜ਼ਰ ਸਨ।

