ਪਟਿਆਲਾ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਅਕਾਲੀ ਆਗੂ ਜਸਪ੍ਰੀਤ ਭਾਟੀਆ ਨਾਲ ਕੀਤਾ ਦੁੱਖ ਸਾਂਝਾ

ਪਟਿਆਲਾ 18 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਜਨਰਲ ਸਕੱਤਰ ਜਸਪ੍ਰੀਤ ਸਿੰਘ ਭਾਟੀਆ ਨਾਲ ਉਨ੍ਹਾਂ ਦੇ ਮਾਤਾ ਜਗਦੀਸ਼ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ ਕੀਤਾ। ਪ੍ਰੋ. ਬਡੂੰਗਰ ਅੱਜ ਅਕਾਲੀ ਆਗੂ ਜਸਪ੍ਰੀਤ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਮਾਂ ਦਾ ਤੁਰ ਜਾਣਾ ਬੇਹੱਦ ਦੁੱਖਦਾਈ ਹੁੰਦਾ ਅਤੇ ਆਖਿਆ ਕਿ ਮਾਂ ਵਰਗਾ ਘਣਛਾਵਾਂ ਬੂਟਾ ਮੈਨੂੰ ਨਜ਼ਰ ਨਾ ਆਏ, ਜਿਸ ਤੋਂ ਲੈ ਕੇ ਛਾਂ ਉਧਾਰੀ ਰੱਬ ਨੇ ਸਵਰਗ ਬਣਾਏ। ਉਨ੍ਹਾਂ ਕਿਹਾ ਕਿ ਮਾਤਾ ਜਗਦੀਸ਼ ਕੌਰ ਧਾਰਮਕ ਬਿਰਤੀ ਵਾਲੀ ਸਖਸ਼ੀਅਤ ਸਨ,

ਜਿਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਜਸਪ੍ਰੀਤ ਸਿੰਘ ਭਾਟੀਆ ਹੋਣਹਾਰ ਬੱਚਿਆਂ ਵਾਂਗ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਮਾਤਾ ਜਗਦੀਸ਼ ਕੌਰ ਦਾ ਸਦੀਵੀ ਵਿਛੋੜਾ ਅਸਹਿ ਅਤੇ ਅਕਹਿ ਹੈ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪ੍ਰੀਤ ਸਿੰਘ ਭਾਟੀਆ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਜਸਪਾਲ ਸਿੰਘ ਬਿੱਟੂ ਚੱਠਾ, ਉਮਰਬੀਰ ਪੰਮਾ, ਜਤਿੰਦਰਪਾਲ ਸਿੰਘ ਮਾਟਾ, ਜੌਨੀ ਕੋਹਲੀ, ਰਾਮ ਕੁਮਾਰ ਸਿੰਗਲਾ, ਮਹਿੰਦਰ ਪਾਲ ਸੋਢੀ, ਰਜਨੀਸ਼ ਜੋਲੀ, ਲਖਵੀਰ ਸਿੰਘ ਲੋਟ, ਨਰਿੰਦਰ ਸੰਧੂ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *