ਅੰਮ੍ਰਿਤਸਰ

ਖ਼ਾਲਸਾ ਕਾਲਜ ਵੂਮੈਨ ਵਿਖੇ ਦੰਦਾਂ ਦਾ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 24 ਅਗਸਤ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥੀਆਂ ਲਈ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਲਗਾਏ ਇਸ ਕੈਂਪ ’ਚ ਡਾ. ਨਾਜ਼ੀਆ ਅਤੇ ਡਾ. ਸਰਵਲੀਨ ਨੇ ਮਾਹਿਰਾਂ ਵਜੋਂ ਸ਼ਿਰਕਤ ਕੀਤੀ। ਕੈਂਪ ਦੀ ਸ਼ੁਰੂਆਤ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਵੱਲੋਂ ਆਏ ਮਹਿਮਾਨਾਂ ਨੂੰ ਬੂਟੇ ਭੇਂਟ ਕੀਤੇ ਗਏ। ਇਸ ਦੌਰਾਨ ਪ੍ਰਿੰ: ਸੁਰਿੰਦਰ ਕੌਰ ਨੇ ਕਿਹਾ ਕਿ ਦੰਦਾਂ ਦੇ ਮਾਹਿਰ ਡਾਕਟਰ ਡਾ. ਨਾਜ਼ੀਆ ਅਤੇ ਡਾ: ਸਰਵਲੀਨ ਜਿਨ੍ਹਾਂ ਦਾ ਸਾਲਾਂ ਦਾ ਤਜ਼ਰਬਾ, ਨੇ ਕੈਂਪ ਲਈ ਆਪਣਾ ਕੀਮਤੀ ਸਮਾਂ ਅਤੇ ਮੁਹਾਰਤ ਦਿੱਤੀ।

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮੂੰਹ ਦੀ ਸਹੀ ਸਫਾਈ ਅਭਿਆਸਾਂ ਜਿਵੇਂ ਕਿ ਬੁਰਸ਼ ਕਰਨ ਦੀਆਂ ਤਕਨੀਕਾਂ ਫਲੌਸਿੰਗ ਸੁਝਾਅ ਅਤੇ ਸਿਹਤਮੰਦ ਦੰਦਾਂ ਨੂੰ ਬਣਾਈ ਰੱਖਣ ਲਈ ਖੁਰਾਕ ਸਬੰਧੀ ਸਲਾਹਾਂ ਬਾਰੇ ਜਾਣਕਾਰੀ ਭਰਪੂਰ ਸੈਸ਼ਨ ਸ਼ਾਮਿਲ ਕੀਤੇ ਗਏ। ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕੈਂਪ ’ਚ ਸਮੂਹ ਵਿਦਿਆਰਥੀਆਂ ਨੂੰ ਦੰਦਾਂ ਦੀ ਪੂਰਕ ਜਾਂਚ ਕਰਵਾਉਣ ਦਾ ਮੌਕਾ ਮਿਲਿਆ। ਇਸ ਮੌਕੇ ਉਨ੍ਹਾਂ ਨੇ ਸਮਾਗਮ ਦੇ ਕੋਆਰਡੀਨੇਟਰ ਡਾ. ਰਾਜਵਿੰਦਰ ਕੌਰ ਦੇ ਇਸ ਗਿਆਨ ਭਰਪੂਰ ਸੈਮੀਨਾਰ ਦੇ ਆਯੋਜਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਡਾ. ਰਾਜਵਿੰਦਰ ਕੌਰ ਦੇ ਧੰਨਵਾਦ ਮਤਾ ਪੇਸ਼ ਕੀਤਾ।

Leave a Reply

Your email address will not be published. Required fields are marked *