ਪਟਿਆਲਾ

ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਵਿਸ਼ੇਸ਼ ਮੁਹਿੰਮ ਤਹਿਤ ਬਸ ਸਟੈਂਡ,ਰੇਲਵੇ ਸਟੇਸ਼ਨ ਅਤੇ ਵਰਕਸ਼ਾਪਾ ਵਿੱਚ ਲਗਾਏ ਜਾਗਰੂਕਤਾ ਕੈਂਪ ਅਤੇ ਖੜੇ ਪਾਣੀ ਦੇ ਸਰੋਤਾਂ ਦੀ ਕੀਤੀ ਚੈਕਿੰਗ ।

ਸਿਹਤ ਟੀਮਾਂ ਵੱਲੋ ਸਿਹਤ ਟੀਮਾਂ ਵੱਲੋਂ ਹੁਣ ਤੱਕ 5 ਲੱਖ 37 ਹਜਾਰ 630 ਘਰਾਂ ਦਾ ਦੋਰਾ ਕਰਕੇ 6 ਹਜਾਰ 580 ਥਾਂਵਾ ਤੇਂ ਮਿਲਿਆ ਲਾਰਵਾ ਕਰਵਾਇਆ ਨਸ਼ਟ।

ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਰਮਿੰਦਰਕੌਰ

ਪਟਿਆਲਾ 25 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇਂ ਵਾਰ” ਤਹਿਤ ਸਿਹਤ ਵਿਭਾਗ ਦੇ ਸਮੂਹ ਕਰਮਚਾਰੀਆਂ ਵੱਲੋਂ ਇੱਕ ਘੰਟੇ ਲਈ ਬਾਕੀ ਕੰਮ ਛੱਡ ਕੇ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਘਰੋਂ-ਘਰੀਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਵਰਕਸ਼ਾਪਾ ਆਦਿ ਵਿੱਚ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ। ਜਿਸ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੋਰ ਅਤੇ ਜਿਲ਼ਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਦੀ ਵਿਸ਼ੇਸ਼ ਸੁਪਰਵੀਜਨ ਅਧੀਨ ਜਿਲ੍ਹਾ ਪੱਧਰੀ ਟੀਮ ਵੱਲੋਂ ਬੱਸ ਸਟੈਂਡ,ਵਰਕਸ਼ਾਪ ਅਤੇ ਆਸ ਪਾਸ ਦੇ ਰਿਹਾਇਸ਼ੀ ਦਾ ਦੋਰਾ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਗਈਆਂ।ਵਰਕਸ਼ਾਪ ਵਿੱਚ ਪਏ ਕਬਾੜ, ਟਾਇਰਾਂ ਤੇਂ ਰਿਹਾਇਸ਼ੀ ਇਲਾਕਿਆਂ ਦੇ ਗੁਦਾਮਾ ਵਿੱਚ ਮੱਛਰਾਂ ਦੀ ਪੈਦਾਇਸ਼ ਮਿਲੀ ਤੇਂ ਮਿਲਿਆ ਲਾਰਵਾ ਨਸ਼ਟ ਕਰਵਾਇਆ ਗਿਆ।ਮਾਸ ਮੀਡੀਆ ਸ਼ਾਖਾ ਵੱਲੋਂ ਨਵੇਂ ਬੱਸ ਸਟੈਂਡ ਵਿੱਚ ਸਵਾਰੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਬਚਾਅ ਤੋਂ ਜਾਗਰੂਕ ਕੀਤਾ

ਅਤੇ ਪੈਂਫਲਟਾਂ ਦੀ ਵੰਡ ਕੀਤੀ ਗਈ।ਸਿਵਲ ਸਰਜਨ ਡਾ.ਰਮਿੰਦਰ ਕੌਰ ਨੇਂ ਦੱਸਿਆ ਕਿ ਖਾਸ ਮੁਹਿੰਮ ਤਹਿਤ ਦਫਤਰ ਸਿਵਲ ਸਰਜਨ ਦੀਆਂ 13 ਸਿਹਤ ਟੀਮਾਂ ਵੱਲੋਂ ਸਵੇਰੇ 9 ਤੋਂ 10 ਵਜੇ ਤੱਕ ਘਰ ਘਰ ਡੇਂਗੁ ਲਾਰਵਾ ਦੀ ਜਾਂਚ ਕੀਤੀ ਅਤੇ 58 ਥਾਂਵਾ ਤੇਂ ਪਾਇਆ ਗਿਆ ਲਾਰਵਾ ਨਸ਼ਟ ਕਰਵਾਇਆ ਗਿਆ।ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮ੍ਹੇਵਾਰੀ ਹੈ ਅਤੇ ਸਭਨਾਂ ਦੇ ਸਹਿਯੌਗ ਨਾਲ ਹੀ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਇਸ ਸੀਜਨ ਦੋਰਾਣ ਅਪ੍ਰੈਲ ਤੋਂ ਸ਼ੁਰੂ ਹੋਈ ਹਰ ਸ਼ੁਕਰਵਾਰ-ਖੁਸ਼ਕ ਦਿਵਸ ਮੁਹਿੰਮ ਤਹਿਤ ਹੁਣ ਤੱਕ ਸਿਹਤ ਟੀਮਾਂ ਵੱਲੋਂ 5 ਲੱਖ 37 ਹਜਾਰ 630 ਘਰਾਂ ਦਾ ਦੋਰਾ ਕਰਕੇ 6 ਹਜਾਰ 580 ਥਾਂਵਾ ਤੇਂ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ ਜਿਲ੍ਹੇ ਵਿੱਚ ਹੁਣ ਤੱਕ 158 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ। ਜਿਹਨਾਂ ਵਿੱਚੋਂ ਹੁਣ 32 ਐਕਟਿਵ ਕੇਸ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਵੇਂ ਡੇਂਗੂ ਦਾ ਇਲਾਜ ਸਰਕਾਰੀ ਹਸਪਤਾਲਾ ਵਿੱਚ ਮੁਫਤ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਇਸ ਦੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ ਹਨ।

ਜਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਡੇਂਗੁੂ ਇੱਕ ਵਾਰਿੲਲ ਬੁਖਾਰ ਹੈ। ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਇਸ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਵਰਗੀਆਂ ਸਾਵਧਾਨੀਆਂ ਅਪਣਾਉਣੀਆਂ ਯਕੀਨੀ ਬਣਾਈਆਂ ਜਾਣ।ਉਹਨਾਂ ਕਿਹਾ ਕਿ ਜਿਸ ਬੁਖਾਰ ਦੇ ਕੇਸ ਵਿੱਚ ਤੇਜ ਬੁਖਾਰ ਦੇ ਨਾਲ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਦੇ ਲੱਛਣ ਹਨ ਅਤੇ ਉਸ ਕੇਸ ਵਿੱਚ ਡੇਂਗੂ ਦੀ ਜਾਂਚ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਇਸ ਹਫਤੇ ਦੋਰਾਣ ਜਿੱਲੇ ਦੇ 34,525 ਘਰਾਂ ਵਿਚ ਪਹੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 632 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।

Leave a Reply

Your email address will not be published. Required fields are marked *