ਪਟਿਆਲਾ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਅਗਸਤ

ਪਟਿਆਲਾ, 28 ਅਗਸਤ: (ਰਮਨਦੀਪ/ਮਧੂਸਾਰ ਬਿਊਰੋ) ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਅਗਸਤ 2023 ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ,

ਉਹ ਬਿਨੈ ਕਰ ਸਕਦੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਪੂਰੀ ਕਰਦੇ ਹਨ ਉਹ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਵੈੱਬਸਾਈਟ http://award.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.08.2023 ਤੱਕ ਹੈ। ਉਨ੍ਹਾਂ ਦੱਸਿਆ ਕਿ ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਪਲਾਈ ਕਰਨ ਲਈ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਵੈਬਸਾਈਟ http://award.gov.in ‘ਤੇ ਹੀ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।

Leave a Reply

Your email address will not be published. Required fields are marked *