ਪੰਜਾਬਪਟਿਆਲਾ

ਭਾਜਪਾ ਯੂਥ ਆਗੂਆਂ ਨੇ ਕੀਤੀ ਸੂਬਾ ਪ੍ਰਧਾਨ ਜਾਖੜ ਨਾਲ ਵਿਸ਼ੇਸ਼ ਮੁਲਾਕਾਤ

ਪਟਿਆਲਾ, (ਰਮਨਦੀਪ/ਮਧੂਸਾਰ ਬਿਊਰੋ) : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਅੱਜ ਪਟਿਆਲਾ ਦਿਹਾਤੀ ਦੇ ਯੂਥ ਆਗੂਆਂ ਐਡਵੋਕੇਟ ਗੁਰਵਿੰਦਰ ਕਾਂਸਲ, ਰਾਹੁਲ ਬਾਂਸਲ, ਦੀਪ ਧਾਲੀਵਾਲ ਅਤੇ ਐਡੋਕੇਟ ਅਦਿੱਤਯ ਅਤੇ ਹੋਰ ਮੈਂਬਰਾਂ ਨੇ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੁਨੀਲ ਜਾਖੜ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਖੁੱਲ ਕੇ ਚਰਚਾ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਵੀ ਜਾਣੂੰ ਕਰਵਾਇਆ।

ਇਸ ਮੌਕੇ ਜਾਖੜ ਨੇ ਗੁਰਵਿੰਦਰ ਕਾਂਸਲ ਅਤੇ ਹੋਰ ਆਗੂਆਂ ਨੂੰ ਯਕੀਨ ਦਵਾਇਆ ਕਿ ਕੇਂਦਰ ਵੱਲੋਂ ਜਾਰੀ ਕਿਸੀ ਵੀ ਵਿੱਤੀ ਸਹਾਇਤਾ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਬਿਠਾ ਕੇ ਇਨ੍ਹਾਂ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਆਮ ਨਾਗਰਿਕਾਂ, ਬਜੁਰਗਾਂ ਅਤੇ ਮਹਿਲਾਵਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ ਸਿਰ ਮਿਲਦਾ ਰਹੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਸਿਰੇ ਚੜ੍ਹ ਸਕਣ।

Leave a Reply

Your email address will not be published. Required fields are marked *