ਪੰਜਾਬਪਟਿਆਲਾ

ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ

ਪਟਿਆਲਾ 28 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਬਲੱਡ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੂੰ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੇ ਆਪਣੇ ਇਲਾਜ ਲਈ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਗਈ ਸੀ

ਅਤੇ ਗੁਰਦੁਆਰਾ ਪ੍ਰਬੰਧਕਾਂ ਕੋਲ ਪੁੱਜੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਨੌਜਵਾਨ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਕੰਮਾਂ ਦੇ ਨਾਲ ਨਾਲ ਜਿਥੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਹੀ ਹੈ, ਉਥੇ ਹੀ ਜਦ ਲੋੜਵੰਦਾਂ ਵੱਲੋਂ ਪਹੁੰਚ ਕੀਤੀ ਜਾਂਦੀ ਹੈ ਤਾਂ ਸਮੇਂ ਸਮੇਂ ਅਨੁਸਾਰ ਸਹਾਇਤਾ ਰਾਸ਼ੀ ਵੀ ਵੰਡੀ ਜਾਂਦੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮਾਨਵਤਾ ਭਰਿਆ ਇਹ ਕਾਰਜ ਗੁਰਬਾਣੀ ਫਲਸਫੇ ’ਤੇ ਪਹਿਰਾ ਦਿੰਦਾ ਹੈ ਸਾਰਿਆਂ ਨੂੰ ਸਰਬੱਤ ਦੇ ਭਲੇ ਦੀ ਜੀਵਨ ਜਾਂਚ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੁਦਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਟਾਫ ਮੈਂਬਰ ਵੀ ਸ਼ਾਮਲ ਸਨ।

Leave a Reply

Your email address will not be published. Required fields are marked *