ਅੰਮ੍ਰਿਤਸਰਦੇਸ਼-ਵਿਦੇਸ਼ਪੰਜਾਬ

PM ਮੋਦੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਦੇ ਦਿਹਾਂਤ ਤੇ ਜਤਾਇਆ ਸੋਗ

ਨਵੀਂ ਦਿੱਲੀ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦਿਹਾਂਤ ‘ਤੇ ਡੂੰਘਾ ਸੋਗ ਜ਼ਾਹਰ ਕੀਤਾ। ਸਿੰਘ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਅੰਮ੍ਰਿਤਸਰ ‘ਚ ਦਿਹਾਂਤ ਹੋ ਗਿਆ ਸੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ‘ਚ ਕਿਹਾ,”ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਦਿਹਾਂਤ ਤੋਂ ਦੁਖ਼ੀ ਹਾਂ। ਉਹ ਆਪਣੇ ਗਿਆਨ ਅਤੇ ਗੁਰੂ ਸਾਹਿਬਾਨ ਦੇ ਵਿਚਾਰਾਂ ਦਾ ਅਨੁਸਰਨ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਹਮਦਰਦੀ।”

Leave a Reply

Your email address will not be published. Required fields are marked *