ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਹਲਕੇ ਦੇ ਕਿਸਾਨਾਂ ਦਾ ਮੁਆਵਜ਼ਾ ਮੰਨਜੂਰ
16 ਲੱਖ 48 ਸੌ ਰੁਪਏ ਹੜ੍ਹ ਪੀੜਿਤ ਕਿਸਾਨਾਂ ਦੇ ਖਾਤਿਆਂ ‘ਚ ਕੀਤੇ ਜਾਰੀ
ਜਗਰਾਉਂ (ਮਧੂਸਾਰ ਬਿਊਰੋ) ਵਿਧਾਨ ਸਭਾ ਹਲਕਾ ਜਗਰਾਉਂ ਦੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਿਭਾਗੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਜ਼ਲਦੀ ਹੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣ ਜਾ ਰਿਹਾ ਹੈ। ਇਸ ਸਬੰਧ ਵਿੱਚ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਐਸ.ਡੀ.ਐਮ.ਜਗਰਾਉਂ ਮੈਡਮ ਮਨਜੀਤ ਕੌਰ ਅਤੇ ਤਹਿਸੀਲਦਾਰ ਜਗਰਾਉਂ ਜੀਵਨ ਗਰਗ ਨਾਲ ਉਚੇਚੇ ਤੌਰਤੇ ਮੀਟਿੰਗ ਕਰਕੇ ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਮੁਅਵਾਜ਼ਾ ਰਾਸ਼ੀ ਜਾਰੀ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕੁੱਲ ਰਕਮ 16 ਲੱਖ 48 ਸੌ ਰੁਪਏ ਵਿੱਚ ਅੱਜ 12 ਲੱਖ 88 ਹਜ਼ਾਰ 6 ਸੌ ਰੁਪਏ ਸਟੇਟ ਬੈਂਕ ਆਫ਼ ਇੰਡੀਆ ਨੂੰ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਲਈ ਜਾਰੀ ਵੀ ਕਰ ਦਿੱਤੇ ਗਏ ਅਤੇ ਬਾਕੀ ਦੀ ਰਕਮ ਵੀ ਇੱਕ ਦੋ ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਜਾਵੇਗੀ।
ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਕਮ ਜਾਰੀ ਕਰਨ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਵਿਸ਼ਾਵਾਸ਼ ਦਿਵਾਇਆ ਕਿ ਕਿਸੇ ਵੀ ਪ੍ਰਕਾਰ ਦੀ ਆਫ਼ਤ ਮੌਕੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਡੋਲਣ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੇਵਲ ਐਲਾਨ ਹੀ ਕੀਤੇ ਸਨ ਅਤੇ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਦੌਰਾਨ ਹੋਏ ਨੁਕਸਾਨ ਦੀ ਪ੍ਰਤੀ ਪੂਰਤੀ ਕਰਨ ਦੀ ਬਜਾਇ ਸਿਰਫ਼ ਤੇ ਸਿਰਫ਼ ਲਾਰਿਆਂ ਨਾਲ ਹੀ ਸਾਰਿਆ ਸੀ। ਜਿਸ ਕਾਰਨ ਕਿਸਾਨਾਂ ਅੰਦਰ ਡਰ ਘਰ ਕਰ ਚੁੱਕਾ ਹੈ ਕਿ ਸਰਕਾਰਾਂ ਤਾਂ ਕੇਵਲ ਲਾਰੇ ਹੀ ਲਾਉਂਦੀਆਂ ਰਹੀਆਂ ਹਨ, ਪਰੰਤੂ ਅਜਿਹਾ ਨਹੀ ਹੈ ਹੁਣ ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੌਜੂਦਾ ਸਰਕਾਰ ਕਿਸਾਨਾਂ ਦਾ ਕਿਸੇ ਵੀ ਆਫ਼ਤ ਵਿੱਚ ਡਟਕੇ ਸਾਥ ਦੇਵੇਗੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਉਹਨਾਂ ਦੇ ਨਾਲ ਆਪ ਆਗੂ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਅਤੇ ਰੀਡਰ ਸੁਖਦੇਵ ਸਿੰਘ ਸ਼ੇਰਪੁਰੀ ਵੀ ਹਾਜ਼ਰ ਸਨ।

