ਪਟਿਆਲਾ

ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ ਨੇ ਵਿਸ਼ਨੂੰ ਸ਼ਰਮਾ ਦੇ ਚੇਅਰਮੈਨ ਬਣਨ ‘ਤੇ ਕੀਤਾ ਭਰਵਾਂ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਲੋਕ ਵਧੇਰੇ ਪਸੰਦ ਕਰਨ ਲੱਗੇ : ਜਸਪਾਲ ਸਿੰਘ ਪ੍ਰਧਾਨ
ਪਟਿਆਲਾ 3 ਜੂਨ (ਕੰਵਰ ਬੇਦੀ)
ਪੰਜਾਬ ਸਰਕਾਰ ਵੱਲੋਂ ਵਿਸ਼ਨੂੰ ਸ਼ਰਮਾ ਨੂੰ ਇੰਮਪੂਰਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਨਗਰ ਨਿਗਮ ਦੇ ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ ਨੇ ਭਰਵਾਂ ਸਵਾਗਤ ਕੀਤਾ। ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਅੱਜ ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ ਦੇ ਦਫਤਰ ਪੁੱਜੇ, ਜਿਥੇ ਵਿਸ਼ਨੂੰ ਸ਼ਰਮਾ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਵਿਚ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਦੀ ਪਹਿਚਾਣ ਕਰਕੇ ਮਾਣ ਸਤਿਕਾਰ ਦਿੱਤਾ, ਜਿਸ ਤਹਿਤ ਵਿਸ਼ਨੂੰ ਸ਼ਰਮਾ ਦੀ ਚੇਅਰਮੈਨ ਵਜੋਂ ਨਿਯੁਕਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ 2017 ਵਿਚ ਤੀਜੀ ਵਾਰ ਸਰਕਾਰ ਬਣਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਮਾਂ ਪਾਰਟੀ ਹੈ, ਜੋ ਰਾਜ ਨਹੀਂ ਸੇਵਾ ਤਹਿਤ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਅਤੇ ਅਕਾਲੀ ਦਲ ਨਾਲ ਜੁੜ ਕੇ ਕੰਮ ਕਰਨ ਲਈ ਅੱਗੇ ਆ ਰਹੇ ਹਨ।
ਇਸ ਮੌਕੇ ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਅਤੇ ਸਰਕਾਰ ਵੱਲੋਂ ਸੌਂਪੀ ਗਈ ਹੈ, ਉਸ ਨੂੰ ਪੁਖਤਾ ਢੰਗ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਅੱਗੇ ਮਿਸ਼ਨ 2017 ਤਹਿਤ, ਜਿਸ ਤਹਿਤ ਅਸੀਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਂਗੇ।ਸਵਾਗਤ ਕਰਨ ਵਾਲਿਆਂ ‘ਚ ਕੈਪਟਨ ਪ੍ਰੀਤਇੰਦਰ ਸਿੰਘ, ਅਮਰਜੀਤ ਸਿੰਘ ਆਨੰਦ, ਗੁਰਿੰਦਰ ਸਿੰਘ ਪੱਪੂ, ਜਸਵਿੰਦਰ ਸਿੰਘ, ਸੁਰਜੀਤ ਸਿੰਘ ਢੀਂਗਰਾ, ਮਨਜੋਤ ਸਿੰਘ, ਏਕਜੋਤ ਸਿੰਘ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *