ਮਿਹਨਤੀ ਆਗੂ ਸ਼ਰਨਜੀਤ ਚਨਾਰਥਲ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੇ ਵਰਕਰਾਂ ਤੇ ਆਗੂਆਂ ਨੂੰ ਵੱਡਾ ਮਾਣ ਬਖਸ਼ਿਆ:— ਰਾਜੂ ਖੰਨਾ।
ਸ਼ਰਨਜੀਤ ਚਨਾਰਥਲ ਦਾ ਜ਼ਿਲਾ ਪ੍ਰਧਾਨ ਬਣਨ ਤੇ ਹਲਕਾ ਅਮਲੋਹ ਦੇ ਵਰਕਰਾਂ ਤੇ ਆਗੂਆਂ ਵਿੱਚ ਖ਼ੁਸ਼ੀ ਦੀ ਲਹਿਰ।

ਅਮਲੋਹ, 30 ਅਗਸਤ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਸ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਣਥੱਕ ਮਿਹਨਤ ਆਗੂ ਸ਼ਰਨਜੀਤ ਸਿੰਘ ਚਨਾਰਥਲ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਕੇ ਸਮੁੱਚੇ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨੂੰ ਵੱਡਾ ਮਾਣ ਬਖਸ਼ਿਆ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਰਨਜੀਤ ਸਿੰਘ ਚਨਾਰਥਲ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਪ੍ਰਧਾਨ ਬਣਨ ਤੇ ਵਧਾਈ ਦਿੰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਚਨਾਰਥਲ ਦੀ ਨਿਯੁਕਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਆਬਜ਼ਰਵਰ ਸੁਰਜੀਤ ਸਿੰਘ ਰੱਖੜਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ। ਜਿਹਨਾਂ ਵੱਲੋਂ ਇੱਕ ਮਿਹਨਤੀ ਆਗੂ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਗਈ ਸੀ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਸ਼ਰਨਜੀਤ ਸਿੰਘ ਚਨਾਰਥਲ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਜਿਥੇ ਕੰਮ ਕਰਦੇ ਆ ਰਹੇ ਸਨ
ਉਥੇ ਪਾਰਟੀ ਦੇ ਹਰ ਮੋਰਚੇ ਵਿੱਚ ਵੀ ਮੋਹਰੀ ਰੋਲ ਅਦਾ ਕਰਦੇ ਆ ਰਹੇ ਹਨ।ਜਿਸ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਕੋਰ ਕਮੇਟੀ ਵੱਲੋਂ ਸ਼ਰਨਜੀਤ ਸਿੰਘ ਚਨਾਰਥਲ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸੇਵਾ ਕਰਨ ਦਾ ਮਾਣ ਦਿੱਤਾ ਗਿਆ ਹੈ। ਅੱਜ ਸ਼ਰਨਜੀਤ ਸਿੰਘ ਚਨਾਰਥਲ ਦੇ ਜ਼ਿਲਾ ਪ੍ਰਧਾਨ ਬਣਨ ਤੇ ਵਧਾਈ ਦੇਣ ਵਾਲਿਆਂ ਵਿੱਚ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਤਿੰਦਰ ਸਿੰਘ ਧਾਲੀਵਾਲ,ਜਥੇਦਾਰ ਜਰਨੈਲ ਸਿੰਘ ਮਾਜਰੀ, ਪ੍ਰਧਾਨ ਭਿੰਦਰ ਸਿੰਘ ਮੰਡੀ, ਸ਼ਰਧਾ ਸਿੰਘ ਛੰਨਾ, ਗੁਰਬਖਸ਼ ਸਿੰਘ ਬੈਣਾ,ਜਥੇਦਾਰ ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਕੁਲਵਿੰਦਰ ਸਿੰਘ ਭੰਗੂ,ਜਸਵਿੰਦਰ ਸਿੰਘ ਗਰੇਵਾਲ, ਜਥੇਦਾਰ ਨਾਜਰ ਸਿੰਘ ਮੰਡੀ,ਗੁਰਦੀਪ ਸਿੰਘ ਅਮਲੋਹ,ਕੇਵਲ ਖਾ ਧਰਮਗੜ,ਹਰਦਿਆਲ ਸਿੰਘ ਨਰੈਣਗੜ,ਕੇਸਰ ਸਿੰਘ ਸਲਾਣਾ, ਗੁਰਪ੍ਰੀਤ ਸਿੰਘ ਨੋਨੀ, ਸੁਰਜੀਤ ਸਿੰਘ ਬਰੌਗਾ,ਚਰਨਜੀਤ ਚੰਨਾ, ਸੋਮਨਾਥ ਅਜਨਾਲੀ ਕੌਂਸਲਰ,ਦਰਸਨ ਸਿੰਘ ਨਸਰਾਲੀ, ਕਰਮ ਸਿੰਘ ਘੁਟੀਡ,ਸੱਤਪਾਲ ਸਿੰਘ ਸੱਤਾ, ਹਰਪਾਲ ਸਿੰਘ ਨਸਰਾਲੀ, ਹਰਬੰਸ ਸਿੰਘ ਕਾਲੂ, ਰਾਜੂ ਖਾਂ ਸਲਾਣਾ,ਪਰਮਜੀਤ ਸਿੰਘ ਸਮਸ਼ਪੁਰ, ਜਗਤਾਰ ਸਿੰਘ ਜੱਗੀ ਬੁੱਗਾ, ਬਲਵੰਤ ਸਿੰਘ ਘੁੱਲੂਮਾਜਰਾ,ਨਿਰਭੈ ਸਿੰਘ ਵਿਰਕ, ਯਾਦਵਿੰਦਰ ਸਿੰਘ ਸਲਾਣਾ,ਰਾਮ ਸਿੰਘ ਮੰਡੀ,ਬਹਾਦਰ ਸਿੰਘ ਹੈਬਤਪੁਰ,ਕਾਕਾ ਝੰਬਾਲਾ, ਹਰਜਿੰਦਰ ਸਿੰਘ ਰੰਘੇੜੀ,ਪਾਲ ਸਿੰਘ ਖੁੰਮਣਾ, ਬਲਤੇਜ ਸਿੰਘ ਸਾਬਕਾ ਕੌਂਸਲਰ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਪ੍ਰਮੁੱਖ ਹਨ।

