ਪੰਜਾਬਪਟਿਆਲਾ

ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਰੱਖੜ ਪੁੰਨਿਆ ’ਤੇ ਧਾਰਮਕ ਸਮਾਗਮ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ

ਪਟਿਆਲਾ 31 ਅਗਸਤ (ਰਮਨਦੀਪ/ਮਧੂਸਾਰ ਬਿਊਰੋ) ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਰੱਖੜ ਪੁੰਨਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀਵਾਨਾਂ ਵਿਚ ਪਾਏ ਗਏ ਅਤੇ ਸੰਤ ਅਮਰਜੀਤ ਸਿੰਘ ਸਲਾਹਪੁਰ ਅਤੇ ਭਾਈ ਗੁਰਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਧਾਰਮਕ ਦੀਵਾਨਾਂ ਵਿਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸਮੁੱਚੀ ਮਾਨਵਤਾ ਨੂੰ ਅਧਿਆਤਮਕ ਤੌਰ ’ਤੇ ਅਗਵਾਈ ਮਿਲ ਰਹੀ ਹੈ

ਪ੍ਰਮਾਤਮਾ ਨੂੰ ਪਾਉਣ ਦਾ ਰਸਤਾ ਸ਼ਬਦ ਗੁਰੂ ਰਾਹੀਂ ਪ੍ਰਾਪਤ ਹੋ ਰਿਹਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਲੜ ਲੱਗੋ, ਉਪਦੇਸ਼ ਮੰਨੋ, ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਫਲਸਫੇ ਨੂੰ ਆਪਣੇ ਜੀਵਨ ਵਿਚ ਧਾਰਨੀ ਕਰੋ ਤਾਂ ਗੁਰੂ ਮਾਰਗ ਦੇ ਰਸਤੇ ਰਾਹੀਂ ਪ੍ਰਭੂ ਪ੍ਰਮਾਤਮ ਦੀ ਪ੍ਰਾਪਤੀ ਦਾ ਮਾਰਗ ਮਿਲ ਸਕਦਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਪੁੱਜੇ ਹੋਏ ਸਨ। ਇਸ ਮੌਕੇ ਦੀਵਾਨਾਂ ਵਿਚ ਪੁੱਜੀਆਂ ਸਖਸ਼ੀਅਤਾਂ ਨੂੰ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਧਾਰਮਕ ਸਮਾਗਮ ਵਿਚ ਪੁੱਜੀਆਂ ਸੰਗਤਾਂ ਤੋਂ ਇਲਾਵਾ ਭਾਈ ਗੁਰਮੀਤ ਸਿੰਘ ਬਿੱਟੂ, ਭਾਈ ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਵੀ ਹਾਜ਼ਰ ਸਨ। ਅੰਤ ਵਿਚ ਭਾਈ ਗੁਰਦੀਪ ਸਿੰਘ ਨੇ ਪੁੱਜੀਆਂ ਸੰਗਤਾਂ ਤੇ ਸਖਸ਼ੀਅਤਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *