ਹਰ ਮਿਹਨਤੀ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸਮੇਂ ਸਮੇਂ ਅਹਿਮ ਜ਼ਿੰਮੇਵਾਰੀ ਸੌਂਪੀ:— ਰਾਜੂ ਖੰਨਾ।
ਰਾਜੂ ਖੰਨਾ ਦੀ ਅਗਵਾਈ ਵਿੱਚ ਹਲਕਾ ਅਮਲੋਹ ਦੀ ਸੀਨੀਅਰ ਲੀਡਰਸ਼ਿਪ ਨੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਚਨਾਰਥਲ ਦਾ ਕੀਤਾਂ ਵਿਸ਼ੇਸ਼ ਸਨਮਾਨ।
ਅਮਲੋਹ,2 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਵੱਲੋਂ ਹਰ ਇੱਕ ਮਿਹਨਤੀ ਵਰਕਰ ਤੇ ਆਗੂ ਨੂੰ ਸਮੇਂ ਸਮੇਂ ਤੇ ਅਹਿਮ ਜ਼ਿੰਮੇਵਾਰੀ ਸੌਂਪ ਕਿ ਸੇਵਾ ਕਰਨ ਦਾ ਮਾਣ ਦਿੱਤਾ ਜਾਂਦਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੇ ਸਨਮਾਨ ਵਿੱਚ ਰੱਖੀ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ,ਸ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਆਬਜ਼ਰਵਰ ਸੁਰਜੀਤ ਸਿੰਘ ਰੱਖੜਾ ਦੀ ਪਾਰਖੂ ਅੱਖ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮਿਹਨਤੀ ਆਗੂ ਸ਼ਰਨਜੀਤ ਸਿੰਘ ਚਨਾਰਥਲ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸੇਵਾ ਸੌਪੀ ਹੈ। ਕਿਉਂਕਿ ਇਹ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਕਾਰਜ਼ ਕਰਦਾ ਆ ਰਿਹਾ ਹੈ। ਰਾਜੂ ਖੰਨਾ ਨੇ ਜਥੇਦਾਰ ਚਨਾਰਥਲ ਤੋਂ ਆਸ ਪ੍ਰਗਟਾਈ ਕਿ ਉਹ ਪਿਛਲੇ ਲੰਮੇ ਸਮੇਂ ਦੀ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹੇ ਅੰਦਰ ਕੰਮ ਕਰਦੇ ਰਹਿਣਗੇ। ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਜਿਥੇ ਇਸ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਉਹਨਾਂ ਦੀ ਮਿਹਨਤ ਨੂੰ ਦੇਖਦੇ ਹੋਏ ਇਤਿਹਾਸਕ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ।
ਚਨਾਰਥਲ ਨੇ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਚੜਦੀ ਕਲਾ ਤੇ ਮਜਬੂਤੀ ਲਈ ਦਿਨ ਰਾਤ ਕੰਮ ਕਰਦੇ ਰਹਿਣਗੇ। ਤੇ ਆਉਣ ਵਾਲੇ ਸਮੇਂ ਵਿੱਚ ਜ਼ਿਲੇ ਦੀਆਂ ਤਿੰਨੋਂ ਸੀਟਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣਗੇ। ਇਸ ਸਨਮਾਨ ਮੀਟਿੰਗ ਨੂੰ ਭਾਈ ਰਵਿੰਦਰ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ , ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਪ੍ਰਧਾਨ ਭਿੰਦਰ ਸਿੰਘ ਮੰਡੀ,ਜਥੇਦਾਰ ਨਾਜਰ ਸਿੰਘ ਮੰਡੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੋਮਨਾਥ ਅਜਨਾਲੀ ਕੌਂਸਲਰ,ਡਾ ਅਰਜੁਨ ਸਿੰਘ ਅਮਲੋਹ, ਪ੍ਰਧਾਨ ਬੇਅੰਤ ਸਿੰਘ ਬੈਣਾ,ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਰਣਜੀਤ ਸਿੰਘ ਘੋਲਾ, ਜਥੇਦਾਰ ਕਰਮ ਸਿੰਘ ਘੁਟੀਡ,ਜਥੇਦਾਰ ਸ਼ਰਧਾ ਸਿੰਘ ਛੰਨਾ, ਗੁਰਕੀਰਤ ਸਿੰਘ ਸਲਾਣਾ,ਨੇ ਜਿਥੇ ਸੰਬੋਧਨ ਕੀਤਾ ਉਥੇ ਹਲਕਾ ਅਮਲੋਹ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦਾ ਸਨਮਾਨ ਵੀ ਕੀਤਾ।ਇਸ ਮੌਕੇ ਤੇ ਜਥੇਦਾਰ ਗੁਰਬਖਸ਼ ਸਿੰਘ ਬੈਣਾ, ਹਰਬੰਸ ਸਿੰਘ ਕਾਲੂ,ਕਾਲਾ ਅਰੌੜਾ,ਡਾ ਪਰਮਜੀਤ ਸਿੰਘ ਸਲਾਣਾ, ਜਥੇਦਾਰ ਕੇਸਰ ਸਿੰਘ ਸਲਾਣਾ, ਬਹਾਦਰ ਸਿੰਘ ਭੱਦਲਥੂਹਾ, ਗੁਰਮੁੱਖ ਕਾਕਾ,ਕੇਵਲ ਖਾ ਧਰਮਗੜ, ਬਲਵੰਤ ਸਿੰਘ ਘੁੱਲੂਮਾਜਰਾ,ਗੁਰਦੀਪ ਸਿੰਘ ਮੰਡੋਫਲ, ਮਹਿੰਦਰ ਸਿੰਘ ਕੁੰਭ,ਸਾਧੂ ਸਿੰਘ ਰਤਨਪਾਲੋ, ਜਥੇਦਾਰ ਕੁਲਵਿੰਦਰ ਸਿੰਘ ਭੰਗੂ,ਗੁਰਮੇਲ ਸਿੰਘ ਅਮਲੋਹ,ਸੋਨੀ ਕਲਾਲਮਾਜਰਾ, ਨਾਜ਼ਰ ਸਿੰਘ,ਹਰਚੰਦ ਸਿੰਘ ਕਪੂਰਗੜ੍ਹ, ਅਮਰਜੀਤ ਸਿੰਘ ਲਾਡਪੁਰ, ਅੰਗਰੇਜ਼ ਸਿੰਘ, ਜਸਪਾਲ ਸਿੰਘ ਢਿੱਲੋਂ ਲਾਡਪੁਰ,ਪਾਲ ਸਿੰਘ ਖੁੰਮਣਾ, ਯਾਦਵਿੰਦਰ ਸਿੰਘ ਸਲਾਣਾ,ਮਹਿੰਦਰ ਸਿੰਘ ਭੱਦਲਥੂਹਾ, ਰਾਜੂ ਖਾਂ ਸਲਾਣਾ, ਨਰਿੰਦਰ ਸਲਾਣਾ, ਬਹਾਦਰ ਸਿੰਘ ਹੈਬਤਪੁਰ, ਬਲਪ੍ਰੀਤ ਸਿੰਘ ਰੁੜਕੀ, ਮਲਕੀਤ ਸਿੰਘ ਰੁੜਕੀ,ਸਵਿੰਦਰ ਸਿੰਘ ਭਗੜਾਣਾ, ਸੁਰਜੀਤ ਸਿੰਘ ਬਰੌਗਾ,ਗੁਰੀ ਨਲੀਨਾ, ਹਰਵਿੰਦਰ ਸਿੰਘ ਬਿੰਦਾ, ਕੁਲਵਿੰਦਰ ਸਿੰਘ ਸਲਾਣੀ, ਹਰਜਿੰਦਰ ਸਿੰਘ ਜਿੰਦੂ, ਜਸਵਿੰਦਰ ਸਿੰਘ ਗਰੇਵਾਲ, ਜੱਗੀ ਬੁੱਗਾ, ਗੁਰਜੀਤ ਸਿੰਘ ਕੋਟਲਾ, ਬਲਤੇਜ ਸਿੰਘ ਕੌਂਸਲਰ, ਰੁਪਿੰਦਰ ਸਿੰਘ ਕੁੰਜਾਰੀ, ਰਾਜਵਿੰਦਰ ਸਿੰਘ ਖਹਿਰਾ, ਵਰਿੰਦਰ ਸਿੰਘ ਬੱਬਲ, ਗੁਰਪ੍ਰੀਤ ਸਿੰਘ ਗੁਰੀ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕਾ ਅਮਲੋਹ ਦੇ ਵਰਕਰ ਤੇ ਆਗੂ ਮੌਜੂਦ ਸਨ।

