ਪੰਜਾਬਪਟਿਆਲਾ

ਭਵਿੱਖ ਵਿੱਚ ਸਰਕਾਰੀ ਨੌਕਰੀਆਂ ਵਿੱਚ ਭਰਤੀ ਰੈਗੂਲਰ ਤੌਰ ‘ਤੇ ਕੀਤੀ ਜਾਵੇਗੀ : ਢੀਂਡਸਾ

ਪਟਿਆਲਾ, 5 ਜੂਨ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਨੌਕਰੀਆਂ ਲਈ ਜੋ ਭਰਤੀ ਕੀਤੀ ਜਾਵੇਗੀ ਉਹ ਰੈਗੂਲਰ ਤੌਰ ‘ਤੇ ਕੀਤੀ ਜਾਵੇਗੀ। ” ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖਜਾਨਾਂ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਸਥਾਨਕ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਐਸੋਸ਼ੀਏਸ਼ਨ ਵੱਲੋਂ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਤਨਖਾਹਾਂ ਵਿੱਚ ਕੀਤੇ ਦੁਗਣੇ ਵਾਧੇ ਕਰਨ ਰਾਜ ਸਰਕਾਰ ਦਾ ਧੰਨਵਾਦ ਕਰਨ ਲਈ ਕਰਵਾਏ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਉਚੇਰੀ ਸਿਖਿਆ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੀ ਹਾਜਰ ਸਨ।

ਪੰਜਾਬ ਭਰ ਵਿੱਚ ਪੁੱਜੇ ਗੈਸਟ ਫੈਕਲਟੀ ਲੈਕਚਰਾਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਪਹਿਲਾਂ ਮੁਲਾਜਮ ਵਰਗ ਦੋ ਹਿੱਸਿਆ ਵਿੱਚ ਵੰਡਿਆ ਗਿਆ ਸੀ। ਜਿਸ ਵਿੱਚ ਇੱਕ ਰੈਗੂਲਰ ਤੇ ਦੂਸਰੇ ਕੱਚੇ ਸਨ ਪਰ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਹ ਅਹਿਮ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਿਰਫ ਪੱਕੇ ਤੌਰ ‘ਤੇ ਹੀ ਕੀਤੀ ਜਾਵੇਗੀ। ਸ. ਢੀਂਡਸਾ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਰਾਸ਼ਟਰ ਦੀ ਰਚਨਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ ਅਤੇ ਇਸ ਲਈ ਸਰਕਾਰਾਂ ਦਾ ਵੀ ਫਰਜ ਬਣਦਾ ਹੈ ਕਿ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਦੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਗੈਸਟ ਫੈਕਲਟੀ ਲੈਕਚਰਾਰਾਂ ਦੀਆਂ ਤਨਖਾਹ ਨੂੰ ਲੱਗਭਗ ਦੁਗਣਾ ਕਰਕੇ ਸਰਕਾਰ ਨੇ ਆਪਣਾ ਫਰਜ ਅਦਾ ਕਰ ਦਿੱਤਾ ਹੈ ਪਰ ਹੁਣ ਇਹ ਅਧਿਆਪਕ ਵੀ ਆਪਣੀ ਡਿਊਟੀ ਨੂੰ ਪੁਰੀ ਇਮਾਨਦਾਰ ਤੇ ਤਨਦੇਹੀ ਨਾਲ ਨਿਭਾ ਕੇ ਆਪਣਾ ਬਣਦਾ ਫਰਜ ਵੀ ਅਦਾ ਕਰਨ । ਉਹਨਾਂ ਕਿਹਾ ਕਿ ਇਹਨਾਂ ਲੈਕਚਰਾਰਾਂ ਦੀ 10 ਮਹੀਨੇ ਦੀ ਤਨਖਾਹ ਦੇ ਕਾਰਜਕਾਲ ਨੂੰ ਵਧਾ ਕੇ 12 ਮਹੀਨੇ ਦੀ ਕਰਨ ਬਾਰੇ ਮੰਗ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਨੇ ਸਿਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਆਏ ਹਨ ਅਤੇ ਇਹਨਾਂ ਸੁਧਾਰਾਂ ‘ਚ ਅਧਿਆਪਕਾਂ ਦਾ ਵੀ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਤੇ ਨੌਜਵਾਨ ਵਰਗ ਦੇ ਭਵਿੱਖ ਨੂੰ ਸੰਵਾਰਨ ਵਿੱਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਇਹਨਾਂ ਅਧਿਆਪਕਾਂ ਦੀ ਤਨਖਾਹ ਵਧਾਉਣ ਦੀ ਮੰਗ ਨੂੰ ਪੂਰਾ ਕਰਕੇ ਸਰਕਾਰ ਨੇ ਆਪਣਾ ਫਰਜ ਅਦਾ ਕੀਤਾ ਹੈ। ਪਰ ਨਾਲ ਹੀ ਉਹਨਾਂ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕੀਤਾ ਹੈ ਪਰ ਉਹ ਵੀ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਸਮਾਗਮ ਦੌਰਾਨ ਪੰਜਾਬ ਮੁਲਾਜਮ ਭਲਾਈ ਬੋਰਡ ਦੇ ਚੇਅਰਮੈਨ ਸ. ਸੁਰਿੰਦਰ ਸਿਘ ਪਹਿਲਵਾਨ, ਪੰਜਾਬ ਸੈਰ ਸਪਾਟਾ ਨਿਗਮ ਦੇ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਯੂਥ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵੀ ਆਪਣੇ ਵਿਚਾਰ ਰੱਖੇ। ਸਰਕਾਰੀ ਕਾਲਜਾਂ ਦੀ ਗੈਸਟ ਫੈਕਲਟੀ ਲੈਕਚਰਾਰ ਦੀ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਸ. ਹਰਮਿੰਦਰ ਸਿੰਘ ਡਿੰਪਲ ਨਾਭਾ ਤੇ ਉਹਨਾਂ ਦੇ ਸਾਥੀਆਂ ਵੱਲੋਂ ਤਨਖਾਹ ਵਿੱਚ ਦੁਗਣਾ ਵਾਧਾ ਕਰਨ ‘ਤੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਉਚੇਰੀ ਸਿਖਿਆ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਅਤੇ ਯੂਨੀਅਨ ਦੀ ਤਰਫੋਂ ਉਹਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਯੂਨੀਅਨ ਵੱਲੋਂ ਸ. ਸੁਰਿੰਦਰ ਸਿੰਘ ਪਹਿਲਵਾਨ, ਸ. ਸੁਰਜੀਤ ਸਿੰਘ ਅਬਲੋਵਾਲ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ, ਜਥੇਦਾਰ ਕਰਤਾਰ ਸਿੰਘ ਅਲਹੌਰਾਂ, ਸ. ਚਰਨਜੀਤ ਸਿੰਘ ਰੱਖੜਾ ਤੇ ਸ. ਜਸਵਿੰਦਰ ਸਿੰਘ ਚੀਮਾ ਨੂੰ ਵੀ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਸ. ਹਰਮਿੰਦਰ ਸਿੰਘ ਡਿੰਪਲ, ਜਨਰਲ ਸਕੱਤਰ ਗੁਲਸ਼ਨਦੀਪ ਕੌਰ, ਖਜਾਨਚੀ ਅਨੰਤ ਦੀਪ ਕੌਰ, ਸ. ਅਵਤਾਰ ਸਿੰਘ ਰੋਡੇ, ਸ. ਰਵਿੰਦਰ ਸਿੰਘ ਮਾਨਸਾ, ਸ੍ਰੀ ਹੁਕਮ ਚੰਦ, ਸ੍ਰੀ ਫਲਵਿੰਦਰ ਵਰਮਾ, ਸ੍ਰੀ. ਚਮਕੌਰ ਸੁਨਾਮ, ਸ੍ਰੀ ਪ੍ਰਿਤਪਾਲ ਕੌਂਸ਼ਕ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਖੋਖ ਸਮੇਤ ਵੱਖ-ਵੱਖ ਸਰਕਾਰੀ ਕਾਲਜਾਂ ਦੇ ਪ੍ਰਿੰਸੀਪਲ ਤੇ ਗੈਸਟ ਫੈਕਲਟੀ ਲੈਕਚਰਾਰਾਂ ਵੀ ਹਾਜਰ ਸਨ।

Leave a Reply

Your email address will not be published. Required fields are marked *