ਪੰਜਾਬਪਟਿਆਲਾ

ਵਿਸ਼ਨੂੰ ਸ਼ਰਮਾ ਦੀ ਨਿਯੁਕਤੀ ਨਾਲ ਪਟਿਆਲਾ ਵਿਕਾਸ ਪੱਖ ਤੋਂ ਤਰੱਕੀ ਕਰੇਗਾ : ਸੁਰਜੀਤ ਸਿੰਘ ਰੱਖੜਾ

ਇੰਮਪੂਰਵਮੈਂਟ ਦੇ ਚੇਅਰਮੈਨ ਵਜੋਂ ਵਿਸ਼ਨੂੰ ਸ਼ਰਮਾ ਨੇ ਕਾਰਜਭਾਰ ਸੰਭਾਲਿਆ
ਇੰਮਪੂਰਵਮੈਂਟ ਟਰੱਸਟ ਦੀਆਂ ਸਕੀਮਾਂ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਾਂਗਾ : ਵਿਸ਼ਨੂੰ ਸ਼ਰਮਾ
ਪਟਿਆਲਾ 6 ਜੂਨ (ਕੰਵਰ ਬੇਦੀ, ਮੋਹਨ ਪਟਿਆਲਾ,ਮਧੂਸਾਰ ਬਿਊਰੋ, ਪਟਿਆਲਾ ਟੀ.ਵੀ.)
ਨਗਰ ਨਿਗਮ ਪਟਿਆਲਾ ਦੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੇ ਅੱਜ ਇੰਮਪਰਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਦਾ ਕਾਰਜਭਾਰ ਸੰਭਾਲ ਲਿਆ ਹੈ। ਵਾਟਰ ਸਪਲਾਈ ਸੈਨੀਟੇਸ਼ਨ ਅਤੇ ਉਚ ਸਿੱਖਿਆ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਚਰਨਜੀਤ ਸਿੰਘ ਬਰਾੜ ਦੀ ਹਾਜ਼ਰੀ ਵਿਚ ਵਿਸ਼ਨੂੰ ਸ਼ਰਮਾ ਨੇ ਚੇਅਰਮੈਨੀ ਦਾ ਅਹੁਦਾ ਸੰਭਾਲਿਆ।

ਇਸ ਮੌਕੇ ਸਮੁੱਚੀ ਲੀਡਰਸ਼ਿਪ ਵਿਚ ਪੱਛੜੀਆਂ ਸ੍ਰੇਣੀਆਂ ਦੇ ਚੇਅਰਮੈਨ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕ੍ਰਿਪਾਲ ਸਿੰਘ ਬੰਡੂਗਰ, ਮਾਲਵਾ ਜ਼ੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸੈਰ ਸੈਪਾਟਾ ਵਿਭਾਗ ਦੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਨਗਰ ਨਿਗਮ ਦੇ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਸਾਬਕਾ ਮੇਅਰ ਜਸਪਾਲ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ ਵਿੱਕੀ ਰਿਵਾਜ, ਸੁਰਜੀਤ ਸਿੰਘ ਕੋਹਲੀ, ਮਨਜੋਤ ਸਿੰਘ ਚਹਿਲ,ਜਸਪਾਲ ਸਿੰਘ ਕਲਿਆਣ,ਸਤਬੀਰ ਸਿੰਘ ਖੱਟੜਾ, ਮਨਦੀਪ ਸਿੰਘ ਲੌਰੈਂਸ ਤੋਂ ਇਲਾਵਾ ਭਾਜਪਾ ਲੀਡਰਸ਼ਿਪ ਦੇ ਆਗੂ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਗੱਠਜੋੜ ਸਰਕਾਰ ਨੇ ਹਮੇਸ਼ਾ ਪਾਰਟੀ ਵਿਚ ਕੰਮ ਕਰਨ ਵਾਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨੁਮਾਇੰਦਗੀਆਂ ਦਿੱਤੀਆਂ, ਜਿਸ ਤਹਿਤ ਵਿਸ਼ਨੂੰ ਸ਼ਰਮਾ ਨੂੰ ਇੰਮਪੂਰਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੂਰ ਅੰਦੇਸ਼ੀ ਸੋਚ ਅਤੇ ਪਾਰਖੂ ਅੱਖ ਨੇ ਵਿਸ਼ਨੂੰ ਸ਼ਰਮਾ ਦੀ ਸਹੀ ਸਮੇਂ ‘ਤੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ, ਜਿਸ ਨਾਲ ਪਟਿਆਲਾ ਵਿਕਾਸ ਪੱਖ ਤੋਂ ਹੋਰ ਤਰੱਕੀ ਕਰੇਗਾ। ਸ. ਰੱਖੜਾ ਨੇ ਕਿਹਾ ਕਿ ਅਕਸਰ ਹੀ ਅਜਿਹੇ ਦੋਸ਼ ਲਗਾਏ ਜਾਂਦੇ ਹਨ ਕਿ ਪਾਰਟੀ ਬਦਲਣ ਵਾਲਿਆਂ ਨੂੰ ਸਤਿਕਾਰ ਨਹੀਂ ਮਿਲਦਾ, ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਵਾਲਿਆਂ ਅਤੇ ਕੰਮ ਕਰਨ ਵਾਲੇ ਵਰਕਰਾਂ ਦੀ ਪਹਿਚਾਣ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਅਤੇ ਬਣਦਾ ਸਤਿਕਾਰ ਵੀ ਦਿੱਤਾ ਹੈ।
ਇਸ ਉਪਰੰਤ ਜ਼ਿਲ੍ਹਾ ਕੋਆਰਡੀਨੇਟਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਦੀ ਚੇਅਰਮੈਨੀ ਵਜੋਂ ਹੋਈ ਨਿਯੁਕਤੀ ਨਾਲ ਭਵਿੱਖ ਵਿਚ ਪਟਿਆਲਾ ਵਾਸੀਆਂ ਨੂੰ ਪੂਰਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਵਿਸ਼ਨੂੰ ਸ਼ਰਮਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਵਿਚ ਅਹਿਮ ਰੋਲ ਅਦਾ ਕਰਨਗੇ।
ਗੱਲਬਾਤ ਕਰਦਿਆਂ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਮੇਰਾ ਟੀਚਾ ਇੰਮਪੂਰਵਮੈਂਟ ਟਰੱਸਟ ਅਧੀਨ ਆਉਂਦੀਆਂ ਸਾਰੀਆਂ ਵਿਕਾਸਮੁਖੀ ਸਕੀਮਾਂ ਨੂੰ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿ ਨਗਰ ਨਿਗਮ ਅਤੇ ਇੰਮਪੂਰਮੈਂਟ ਟਰੱਸਟ ਆਪਸੀ ਤਾਲਮੇਲ ਨਾਲ ਪਟਿਆਲਾ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਵਜੋਂ ਪਹਿਲਾਂ ਵੀ ਸ਼ਹਿਰ ਦੇ ਵਿਕਾਸ ਲਈ ਕਾਫੀ ਕੁਝ ਕੀਤਾ ਅਤੇ ਆਪਣੇ ਤਜਰਬੇ ਰਾਹੀਂ ਭਵਿੱਖ ਵਿਚ ਵਿਕਾਸ ਪੱਖ ਤੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਦਾ ਹਮੇਸ਼ਾ ਮੁੱਖ ਟੀਚਾ ਵਿਕਾਸ ਰਿਹਾ, ਜਿਸ ਦੇ ਆਧਾਰ ‘ਤੇ ਸਮੁੱਚੇ ਪੰਜਾਬ ਵਿਚ ਵਿਕਾਸ ਕੰਮ ਚੱਲ ਰਹੇ ਹਨ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 2017 ਵਿਚ ਸ੍ਰੋਮਣੀ ਅਕਾਲੀ ਦਲ ਗੱਠਜੋੜ ਦੀ ਤੀਜੀ ਵਾਰ ਸਰਕਾਰ ਲਿਆਉਣ ਵਿਚ ਲੋਕ ਵਿਕਾਸ ਕੰਮਾਂ ਨੂੰ ਵੇਖਦੇ ਹੋਏ ਬਹੁਮਤ ਵਾਲਾ ਫ਼ਤਵਾ ਦੇਣਗੇ।ਉਨ੍ਹਾਂ ਕਿਹਾ ਕਿ ਅੱਜ ਲੋਕ ਵਿਕਾਸ ਚਾਹੁੰਦੇ ਜੋ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕੀਤਾ ਅਤੇ ਤੀਜੀ ਵਾਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਹਮੇਸ਼ਾ ਸ਼ਹਿਰ ਦੀ ਤਰੱਕੀ ਤੇ ਵਿਕਾਸ ਨੂੰ ਮੁੱਖ ਰੱਖ ਹੀ ਕੰਮ ਕੀਤਾ ਜਾਂਦਾ ਰਹੇਗਾ।

Leave a Reply

Your email address will not be published. Required fields are marked *