ਪੰਜਾਬਪਟਿਆਲਾ

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਭਗਵੰਤ ਮਾਨ ਸਰਕਾਰ ਨੇ ਕੀਤਾ ਵੱਡਾ ਧੋਖਾਂ:— ਰਾਜੂ ਖੰਨਾ।

ਪੰਜਾਬ ਸਰਕਾਰ ਵੱਲੋਂ ਰੱਖੇ 7 ਪੁਲਿਸ ਸਬ ਇੰਸਪੈਕਟਰ ਵਿੱਚੋਂ 1 ਪੰਜਾਬ ਦਾ ਤੇ 6 ਹਰਿਆਣੇ ਦੇ।

ਅਮਲੋਹ,8 ਸਤੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਉਥੇ ਪੰਜਾਬ ਪੁਲਿਸ ਵਿੱਚ ਰੱਖੇ 7 ਸਬ ਇੰਸਪੈਕਟਰ ਵਿੱਚੋਂ 6 ਹਰਿਆਣਾ ਦੇ ਤੇ ਇੱਕ ਪੰਜਾਬ ਦੇ ਨੌਜਵਾਨ ਨੂੰ ਨੌਕਰੀ ਦਿੱਤੀ ਜਾ ਰਹੀ ਹੈ।ਜੋ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਭਗਵੰਤ ਮਾਨ ਸਰਕਾਰ ਦਾ ਵੱਡਾ ਧੋਖਾਂ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਸਬੰਧੀ ਵਿਚਾਰ ਚਰਚਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜੋ ਵੀ ਪੰਜਾਬ ਅੰਦਰ ਕੋਈ ਸਰਕਾਰ ਵੱਲੋਂ ਕਿਸ਼ੇ ਵੀ ਵਿਭਾਗ ਵਿੱਚ ਨੌਕਰੀ ਕੱਢੀ ਜਾ ਰਹੀ ਹੈ ਉਸ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਅੱਖੋਂ ਪਰੋਖੇ ਕਰਕੇ ਬਾਹਰਲੇ ਸੂਬਿਆਂ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਜੋ ਪੰਜਾਬ ਦੇ ਨੌਜਵਾਨਾਂ ਨਾਲ ਵੱਡਾ ਖਿਲਵਾੜ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਚੋਣਾਂ ਸਮੇਂ ਜਿਥੇ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਦੇਣ ਦੇ ਨਾ ਤੇ ਭਰਮਾਕੇ ਵੋਟਾਂ ਤਾ ਲੈ ਲਈਆ ਗਈਆ ਪਰ ਨਾ ਅਜੇ ਤੱਕ ਬੇਰੁਜ਼ਗਾਰ ਨੌਜਵਾਨਾਂ ਨੂੰ ਕੋਈ ਨੌਕਰੀ ਦਿੱਤੀ ਜਾ ਰਹੀ ਹੈ ਤੇ ਨਾ ਹੀ ਆਪ ਸਰਕਾਰ ਦੇ ਵਾਅਦੇ ਮੁਤਾਬਕ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾ ਰਿਹਾ ਹੈ।

ਜੋ ਨੌਕਰੀਆਂ ਰੁਜ਼ਗਾਰ ਮੇਲਿਆਂ ਵਿੱਚ ਪੰਜ ਪੰਜ ਹਜ਼ਾਰ ਰੁਪਏ ਤੇ ਦਿੱਤੀਆਂ ਜਾ ਰਹੀਆਂ ਹਨ ਉਹ ਪ੍ਰਾਈਵੇਟ ਫੈਕਟਰੀਆਂ ਵਿੱਚ ਦਿੱਤੀਆਂ ਜਾ ਰਹੀਆਂ ਹਨ।ਜੋ ਚੰਗੇ ਪੜੇ ਲਿਖੇ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋ ਕੇ ਜਿਥੇ ਬੇਰੁਜ਼ਗਾਰ ਨੌਜਵਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇਂ ਦਿਖਾਈ ਦੇ ਰਹੇ ਹਨ। ਉਥੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਆਪਣੇ ਹੱਕ ਮੰਗ ਰਹੇ ਮੁਲਾਜ਼ਮਾਂ ਨੂੰ ਵੀ ਲਾਠੀ ਚਾਰਜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਇਸ ਸਰਕਾਰ ਦਾ ਸਤਾਇਆ ਭਗਵੰਤ ਮਾਨ ਸਰਕਾਰ ਨੂੰ ਜਲਦ ਚਲਦਾ ਕਰਕੇ ਸ੍ਰੋਮਣੀ ਅਕਾਲੀ ਦਲ ਦੀ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਉਤਾਵਲਾ ਦਿਖਾਈ ਦੇ ਰਿਹਾ ਹੈ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਕੈਪਟਨ ਜਸਵੰਤ ਸਿੰਘ ਬਾਜਵਾ, ਜਤਿੰਦਰ ਸਿੰਘ ਧਾਲੀਵਾਲ,ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਡਾ ਅਰਜੁਨ ਸਿੰਘ ਪ੍ਰਧਾਨ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ,ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਸ਼ਰਧਾ ਸਿੰਘ ਛੰਨਾ, ਪ੍ਰਧਾਨ ਭਿੰਦਰ ਸਿੰਘ ਮੰਡੀ,ਗੁਰਦੀਪ ਸਿੰਘ ਮੰਡੋਫਲ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਜਥੇਦਾਰ ਗੁਰਬਖਸ਼ ਸਿੰਘ ਬੈਣਾ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਜਥੇਦਾਰ ਸੁਰਜੀਤ ਸਿੰਘ ਬਰੌਗਾ,ਜਥੇਦਾਰ ਨਾਜ਼ਰ ਸਿੰਘ ਮੰਡੀ,ਯੂਥ ਆਗੂ ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਥੇਦਾਰ ਸੰਤੋਖ ਸਿੰਘ ਖਨਿਆਣ,ਬਲਵੰਤ ਸਿੰਘ ਮਾਨ, ਤਰਸੇਮ ਸਿੰਘ ਅਮਲੋਹ, ਹਰਬੰਸ ਸਿੰਘ ਕਾਲੂ, ਪਰਮਿੰਦਰ ਸਿੰਘ ਨੀਟਾ ਸੰਧੂ, ਬਲਤੇਜ ਸਿੰਘ ਕੌਂਸਲਰ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।

Leave a Reply

Your email address will not be published. Required fields are marked *