ਪਟਿਆਲਾ

ਪਟਿਆਲਾ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ ਨਵੀਂ ਕਾਰਜਕਾਰਨੀ ਦਾ ਹੋਇਆ ਗਠਨ-ਹਰਦਿਆਲ ਕੰਬੋਜ

ਪਟਿਆਲਾ 8 ਜੂਨ (ਮਧੂਸਾਰ ਬਿਊਰੋ)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਮਿਲਣ ਤੋ ਬਾਅਦ, ਪੰਜਾਬ ਕਾਂਗਰਸ ਭਵਨ ਚੰਡੀਗੜ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਵੱਲੋਂ ਭੇਜੀ ਗਈ ਲਿਸਟ ਅਨੁਸਾਰ, ਪਟਿਆਲਾ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ ਨਵੀਂ ਕਾਰਜਕਾਰਨੀ ਦਾ ਗਠਨ ਕਰ ਦਿੱਤਾ ਗਿਆ।

ਇਸ ਮੋਕੇ ਹਰਦਿਆਲ ਕੰਬੋਜ਼ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਨਵੀਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਪਟਿਆਲਾ ਜਿਲ੍ਹਾ ਦਿਹਾਤੀ ਕਾਂਗਰਸ ਵਿਚ 50 ਮੀਤ ਪ੍ਰਧਾਨ, 163 ਜਨਰਲ ਸਕੱਤਰ, 139 ਸਕੱਤਰ, 6 ਐਗਜੀਕਿਊਟਿਵ ਮੈਂਬਰ, 1 ਮੀਡੀਆ ਇੰਚਾਰਜ ਅਤੇ 1 ਖਜਾਨਚੀ ਦੇ ਤੌਰ ਤੇ ਅਹੁੱਦੇਦਾਰਾ ਦੀ ਨਿਯੁਕਤੀ ਕੀਤੀ ਗਈ ਹੈ। ਇਸ ਮੋਕੇ ਸ੍ਰ: ਕੰਬੋਜ਼ ਨੇ ਕਿਹਾ ਕਿ ਉਨਾਂ ਨੂੰ ਪੂਰਾ ਯਕੀਨ ਅਤੇ ਉਮੀਦ ਹੈ ਕਿ, ਉਨਾਂ ਦੀ ਨਵੀਂ ਕਾਰਜਕਾਰਨੀ ਕਮੇਟੀ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਅਤੇ ਲਗਨ ਨਾਲ ਕੰਮ ਕਰੇਗੀ।ਇਸ ਕਮੇਟੀ ਦੁਆਰਾ ਜਿਲ੍ਹੇ ਭਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਘਰ ਘਰ ਤੱਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ।ਇਸਦੇ ਨਾਲ ਹੀ ਕਮੇਟੀ ਦੇ ਅਹੁੱਦੇਦਾਰਾ ਵੱਲੋਂ ਜ਼ਿਲ੍ਹੇ ਭਰ ਵਿਚ ਵੱਧ ਤੋ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜ਼ੋੜਿਆ ਜਾਵੇਗਾ ਅਤੇ 2017 ਵਿਚ ਆਉਣ ਵਾਲੀਆ ਵਿਧਾਨ ਸਭਾ ਚੋਣਾ ਵਿਚ ਵੱਧ ਤੋਂ ਵੱਧ ਵੋਟਾ ਕਾਂਗਰਸ ਪਾਰਟੀ ਦੇ ਹੱਕ ਵਿਚ ਪਵਾਕੇ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਇਸ ਕਮੇਟੀ ਵੱਲੋਂ ਇਕ ਅਹਿਮ ਰੋਲ ਅਦਾ ਕੀਤਾ ਜਾਵੇਗਾ।

Leave a Reply

Your email address will not be published. Required fields are marked *