ਪਟਿਆਲਾ

ਹਰਪਾਲ ਜੁਨੇਜਾ ਨੇ ਰੱਖੇ ਵਾਰਡ ਨੰ. 27 ‘ਚ ਪੌਣੇ ਦੋ ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਅਕਾਲੀ ਭਾਜਪਾ ਸਰਕਾਰ ਨੇ ਜੋ ਕਿਹਾ ਕਰ ਦਿਖਾਇਆ: ਹਰਪਾਲ ਜੁਨੇਜਾ
ਪਟਿਆਲਾ 8 ਜੂਨ (ਕੰਵਰ ਬੇਦੀ) ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਵਾਰਡ ਨੰ: 27 ਵਿਚ ਪੌਣੇ ਦੋ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਹਿਰ ਦੇ ਮੇਅਰ ਅਮਰਿੰਦਰ ਸਿੰਘ ਬਜਾਜ, ਸੀਨੀਅਰ ਡਿਪਟੀ ਮੇਅਰ ਜਗਦੀਸ਼ ਰਾਏ ਚੌਧਰੀ ਅਤੇ ਇਲਾਕੇ ਦੇ ਕੌਂਸਲਰ ਸੀਮਾ ਸ਼ਰਮਾ ਮੌਜੂਦ ਸਨ।

ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਸ੍ਰੀ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਰਹਿਣ Îਦਿੱਤੀ ਜਾਵੇਗੀ, ਕਿਉਂਕਿ ਅਕਾਲੀ ਭਾਜਪਾ ਸਰਕਾਰ ਨੇ ਹੁਣ ਤੱਕ ਜੋ ਕਿਹਾ ਉਹ ਕਰ ਦਿਖਾਇਆ। ਜਦੋਂਕਿ ਕਾਂਗਰਸ ਅਤੇ ਦੂਜੀਆਂ ਵਿਰੋਧੀ ਪਾਰਟੀਆਂ ਸਿਰਫ ਮਨਘੜੰਤ ਦੋਸ਼ ਲਗਾ ਕੇ ਆਪਣੀਆਂ ਰਾਜਨੀਤਕ ਰੋਟੀਆਂ ਸੇਕਣ ਵਿਚ ਹੀ ਵਿਸ਼ਵਾਸ਼ ਕਰਦੀਆਂ ਹਨ। ਉਹਨਾਂ ਕਿਹਾ ਸ਼ਹਿਰ ਵਿਚ ਇਸ ਸਮੇਂ ਸਿਰਫ ਸੜ੍ਹਕਾਂ ਅਤੇ ਇੰਟਰਲਾਕਿੰਗ ਟਾਇਲਾਂ ਦੇ 50 ਕਰੌੜ ਤੋਂ ਜਿਆਦਾ ਕੰਮ ਚੱਲ ਰਹੇ ਹਨ। ਜਿਸ ਨਾਲ ਸ਼ਹਿਰ ਦੀ ਇੱਕ ਵੀ ਸੜ੍ਹਕ ਅਤੇ ਗਲੀ ਟੁੱਟੀ ਹੋਈ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਵਾਰਡ ਨੰ 27 ਦੀ ਮੁੱਖ ਸੜਕ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਝ ਕਾਂਗਰਸੀਆਂ ਨੇ ਲੰਘੇ ਦਿਨੀਂ ਡਰਾਮੇਬਾਜ਼ੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਕੋਲ ਕੋਈ ਏਜੰਡਾ ਨਹੀਂ ਰਿਹਾ, ਇਸ ਕਾਰਨ ਉਹ ਫੋਕੀ ਸ਼ੋਹਰਤ ਲਈ ਡਰਾਮੇਬਾਜ਼ੀ ਅਤੇ ਲੜਾਈ ਝਗੜੇ ‘ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਕਰਵਾ ਰਹੀ ਹੈ, ਇਸ ਲਈ ਨੀਂਹ ਪੱਥਰ ਤੇ ਉਦਘਾਟਨ ਵੀ ਸਰਕਾਰ ਵਲੋਂ ਹੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਕਾਂਗਰਸੀਆਂ ਨੇ ਇਹ ਮੰਨ ਲਿਆ ਹੈ ਕਿ ਸ਼ਹਿਰ ਵਿਚ ਧੜਾਧੜ ਵਿਕਾਸ ਕਾਰਜ ਚੱਲ ਰਹੇ ਹਨ। ਇਸੇ ਕਾਰਨ ਅਕਾਲੀ ਭਾਜਪਾ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਕਾਂਗਰਸ ਲਾਭ ਲੈਣਾ ਚਾਹੁੰਦੀ ਹੈ ਪਰ ਲੋਕਾਂ ਨੂੰ ਸਭ ਪਤਾ ਹੈ ਕਿ ਇਹ ਵਿਕਾਸ ਕੌਣ ਕਰਵਾ ਰਿਹਾ ਹੈ।

Leave a Reply

Your email address will not be published. Required fields are marked *