ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਹਿੰਦੀ ਦਿਵਸ ਮੌਕੇ ਕਰਵਾਈ ਗਈ ਕਾਵਿ ਉਚਾਰਨ ਪ੍ਰਤਿਯੋਗਤਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਹਿੰਦੀ ਅਤੇ ਹੋਰ ਭਾਸ਼ਾਵਾਂ ਵਿਭਾਗ ਵੱਲੋਂ ਹਿੰਦੀ ਦਿਵਸ ਨੂੰ ਸਮਰਪਿਤ ਅੱਜ ਕਾਲਜ ਵਿਖੇ ਕਵਿਤਾ ਉਚਾਰਣ ਪ੍ਰਤਿਯੋਗਤਾ ਕਰਵਾਈ ਗਈ। ਪ੍ਰਤਿਯੋਗਤਾ ਵਿੱਚ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਤੇ ਹੋਰ ਤਤਕਲੀਨ ਵਿਸ਼ਿਆਂ ’ਤੇ ਆਧਾਰਿਤ ਰਚਨਾਵਾਂ ਪ੍ਰਸਤੁਤ ਕੀਤੀਆਂ। ਇਸ ਪ੍ਰਤੀਯੋਗਤਾ ਵਿੱਚ ਪਹਿਲੇ ਸਥਾਨ ’ਤੇ ਛਾਇਆ ਦੂਜੇ ਸਥਾਨ ’ਤੇ ਕਲਪਨਾ ਤੀਜੇ ਸਥਾਨ ’ਤੇ ਹਿਮਾਂਸ਼ੂ ਅਤੇ ਹੌਂਸਲਾ ਅਫਜ਼ਾਈ ਇਨਾਮ ਨਵਜੋਤ ਕੌਰ ਅਤੇ ਅਨਮੋਲ ਦੇ ਹਿੱਸੇ ਆਏ।

ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਵੱਲੋਂ ਕਰਵਾਈ ਗਈ ਇਸ ਪ੍ਰਤਿਯੋਗਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੇ ਹਨ। ਡਾ. ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੇ ਮਹੱਤਵ ਅਤੇ ਹਿੰਦੀ ਸਾਹਿਤ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੀਆਂ ਸੰਭਾਵਨਾਵਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਰਦੂ ਦੇ ਪ੍ਰੋਫੈਸਰ ਡਾ. ਮੁਹੰਮਦ ਯੂਸਫ਼ ਵੀ ਹਾਜ਼ਰ ਸਨ।

Leave a Reply

Your email address will not be published. Required fields are marked *