ਪਟਿਆਲਾ

ਸਿਹਤ ਟੀਮਾਂ ਵੱਲੋਂ ਹੁਣ ਤੱਕ 6 ਲੱਖ 47 ਹਜਾਰ 164 ਘਰਾਂ ਦਾ ਦੌਰਾ ਕਰਕੇ 8 ਹਜਾਰ 421 ਥਾਂਵਾ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ: ਸਿਵਲ ਸਰਜਨ

ਪਟਿਆਲਾ 15 ਸਤੰਬਰ (ਰਮਨਦੀਪ/ਮਧੂਸਾਰ ਬਿਊਰੋ) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇ ਵਾਰ” ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ 13 ਟੀਮਾਂ ਵੱਲੋਂ ਘਰ ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਵਿੱਚ ਡੇਂਗੁ ਲਾਰਵਾ ਦੀ ਜਾਂਚ ਕੀਤੀ ਗਈ। fੲਹਨਾਂ ਟੀਮਾਂ ਦਾ ਸਿਵਲ ਸਰਜਨ ਡਾ. ਰਮਿੰਦਰ ਕੋਰ ਅਤੇ ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਵਿਸ਼ੇਸ਼ ਅਭਿਆਨ ਤਹਿਤ ਪਟਿਆਲਾ ਜਿਲ਼ੇ ਦੇ ਵੱਖ ਵੱਖ ਥਾਂਵਾ ਤੇਂ ਬਸਤੀਆਂ, ਝੁੱਗੀਆ , ਸੱਲਮ ਏਰੀਆ ਅਤੇ ਬਿਲਡਿੰਗ ਨਿਰਮਾਣ ਆਦਿ ਥਾਵਾਂ ਤੇ ਕੰਮ ਕਰ ਰਹੀ ਲੇਬਰ ਦੇ ਇਲਾਕਿਆਂ ਵਿੱਚ ਪਾਣੀ ਦੀ ਖੜੋਤ ਉਤੇ ਮੱਛਰਾ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕ ਕੀਤਾ ਗਿਆ ।ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮੇਂਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ।

ਜਿਲ਼ਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਸੀਜਨ ਦੋਰਾਣ ਅਪ੍ਰੈਲ ਤੋਂ ਸ਼ੁਰੂ ਹੋਈ ਹਰ ਸ਼ੁਕਰਵਾਰ-ਖੁਸ਼ਕ ਦਿਵਸ ਮੁਹਿੰਮ ਤਹਿਤ ਹੁਣ ਤੱਕ ਸਿਹਤ ਟੀਮਾਂ ਵੱਲੋਂ 6 ਲੱਖ 47 ਹਜਾਰ 164 ਘਰਾਂ ਦਾ ਦੌਰਾ ਕਰਕੇ 8 ਹਜਾਰ 421 ਥਾਂਵਾ ਤੇ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ ਜਿਲ੍ਹੇ ਵਿੱਚ ਹੁਣ ਤੱਕ 293 ਡੇਂਗੂ ਕੇਸ ਰਿਪੋਰਟ ਹੋ ਚੁੱਕੇ ਹਨ। ਜਿਹਨਾਂ ਵਿੱਚੋਂ ਹੁਣ 28 ਐਕਟਿਵ ਕੇਸ ਹਨ। ਜਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਡੇਂਗੂ ਇੱਕ ਵਾਰਿੲਲ ਬੁਖਾਰ ਹੈ। ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਉਹਨਾਂ ਕਿਹਾ ਕਿ ਜਿਸ ਬੁਖਾਰ ਦੇ ਕੇਸ ਵਿੱਚ ਤੇਜ ਬੁਖਾਰ ਦੇ ਨਾਲ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਦੇ ਲੱਛਣ ਹਨ ਅਤੇ ਉਸ ਕੇਸ ਵਿੱਚ ਡੇਂਗੂ ਦੀ ਜਾਂਚ ਯਕੀਨੀ ਬਣਾਈ ਜਾਵੇ। ਬੁਖਾਰ ਦੌਰਾਨ ਖਤਰੇ ਦੀਆਂ ਨਿਸ਼ਾਨੀਆਂ ਦਾ ਧਿਆਨ ਰੱਖਿਆ ਜਾਵੇ, ਜਿਸ ਵਿੱਚ ਅਚਾਨਕ ਪੇਟ ਵਿੱਚ ਦਰਦ, ਪਿਸ਼ਾਬ ਦਾ 24 ਘੰਟੇ ਤੋਂ ਨਾ ਆਉਣਾਂ, ਦਿਨ ਵਿੱਚ ਤਿੰਨ ਤੋਂ ਵੱਧ ਉਲਟੀਆਂ ਆਉਣੀਆਂ, ਬੇਸੁਰਤ ਹੋਣਾ ਜਾਂ ਸਰੀਰ ਦੇ ਕਿਸੇ ਅੰਗ ਤੋਂ ਖੂਨ ਦਾ ਰਿਸਾਵ ਹੋਣਾ। ਇਨ੍ਹਾਂ ਨਿਸ਼ਾਨੀਆਂ ਵਿੱਚੋਂ ਕਿਸੇ ਇੱਕ ਦੇ ਵੀ ਆਉਣ ਤੇ ਮਰੀਜ਼ ਨੂੰ ਛੇਤੀ ਤੋਂ ਛੇਤੀ ਹਸਪਤਾਲ ਲਿਆਂਦਾ ਜਾਵੇ।

Leave a Reply

Your email address will not be published. Required fields are marked *