ਪਟਿਆਲਾ

ਪ੍ਰਨੀਤ ਕੌਰ ਨੇ ਨੀਲੇ ਕਾਰਡ ਧਾਰਕਾਂ ਦੀਆਂ 2000 ਦੇ ਕਰੀਬ ਅਰਜ਼ੀਆਂ ਡੀਸੀ ਨੂੰ ਸੌਂਪੀਆਂ

ਪਟਿਆਲਾ 10 ਜੂਨ (ਮਧੂਸਾਰ ਬਿਊਰੋ) ਸਾਬਕਾ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਵਿਧਾਇਕਾ ਮਹਾਰਾਣੀ ਪ੍ਰਨੀਤ ਕੌਰ ਨੇ ਵੱਖ ਵੱਖ ਇਲਾਕਿਆਂ ਦੀਆਂ ਯੋਗ ਨੀਲੇ ਕਾਰਡ ਜਾਰੀ ਕਰਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ 2000 ਦੇ ਕਰੀਬ ਅਰਜ਼ੀਆਂ ਸੌਂਪੀਆਂ।

ਜ਼ਿਕਰਯੋਗ ਹੈ ਕਿ ਕੌਮੀ ਖਾਦ ਸੁਰੱਖਿਆ ਅਧਿਨਿਯਮ 2014 ਦੇ ਤਹਿਤ ਪੰਜਾਬ ਸਰਕਾਰ ਨੇ ਨੀਲਾ ਰਾਸ਼ਨ ਕਾਰਡ ਜਾਰੀ ਕਰਨ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਸੀ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਨੂੰ ਸਹੀ ਢੰਗ ਨਾਲ ਲਾਭ ਨਹੀਂ ਪਹੁੰਚ ਰਿਹਾ ਅਤੇ ਸੈਂਕੜੇ ਹੀ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਗਏ ਹਨ। ਇਸ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕਾ ਪ੍ਰਨੀਤ ਕੌਰ ਨੇ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਇਸ ਸਬੰਧੀ ਵਿਧਾਨ ਸਭਾ ਵਿਚ ਵੀ ਇਹ ਮਾਮਲਾ ਚੁੱਕਿਆ ਗਿਆ। ਪ੍ਰਨੀਤ ਕੌਰ ਨੇ ਅਰਜ਼ੀਆਂ ਸੌਂਪਣ ਤੋਂ ਬਾਅਦ ਦੱਸਿਆ ਕਿ ਇਹ ਮਾਮਲਾ ਸਰਕਾਰ ਦੇ ਧਿਆਨ ਵਿਚ ਹੈ ਕੇ ਕਈ ਅਰਜ਼ੀਆਂ ਨੂੰ ਜਾਣ ਬੁੱਝ ਕੇ ਖਾਰਜ ਕੀਤਾ ਗਿਆ, ਜਿਸ ਕਾਰਨ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਨੀਲੇ ਕਾਰਡ ਧਾਰਕਾਂ ਨੂੰ ਇਸ ਸਕੀਮ ਦਾ ਲਾਭ ਸਰਲ ਤਰੀਕੇ ਰਾਹੀਂ ਪਹੁੰਚਾਇਆ ਜਾਵੇਗਾ।

Leave a Reply

Your email address will not be published. Required fields are marked *