ਪਟਿਆਲਾ

ਖਾਲਸਾ ਕਾਲਜ, ਪਟਿਆਲਾ ਵਿਖੇ ਐੱਨ.ਐੱਸ. ਐੱਸ. ਵਿਭਾਗ ਨੇ ਮਨਾਇਆ ਸਵੱਛਤਾ ਪੰਦਰਵਾੜਾ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੁਆਰਾ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਖ਼ਾਲਸਾ ਕਾਲਜ, ਪਟਿਆਲਾ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਵਿਭਾਗ ਵਲੋਂ ਦੋ ਹਫ਼ਤਿਆਂ ਦੀ ਸਫ਼ਾਈ ਮੁਹਿੰਮ ‘ਸਵੱਛਤਾ ਪੰਦਰਵਾੜਾ’ ਮਨਾਇਆ ਗਿਆ, ਜਿਸ ਤਹਿਤ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਸਾਫ਼-ਸੁਥਰੇ ਅਤੇ ਸਿਹਤਮੰਦ ਵਾਤਾਵਰਨ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪੂਰੇ ਪੰਦਰਵਾੜੇ ਦੌਰਾਨ ਵੱਖ-ਵੱਖ ਸਮਾਗਮ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ ੍ਟ

ਇਨ੍ਹਾਂ ਵਿੱਚ ਮੁੱਖ ਤੌਰ ’ਤੇ ਸਵੱਛ ਵਾਤਾਵਰਣ ਦੀ ਮਹੱਤਤਾ ਬਾਰੇ ਜਾਣਕਾਰੀ ਭਰਪੂਰ ਲੈਕਚਰ ਅਤੇ ਹੋਰ ਵੱਖ-ਵੱਖ ਤਰਾਂ ਦੀਆਂ ਜਾਗਰੁਕਤਾ ਗਤੀਵਿਧੀਆ ਜਿਵੇ ਕਿ ਪੋਸਟਰ ਮੇਕਿੰਗ, ਪੋਸਟਰ ਪੇਸ਼ਕਾਰੀ ਸ਼ਾਮਲ ਸਨ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਸਫਾਈ ਪੰਦਰਵਾੜੇ ਦੌਰਾਨ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਵੱਛਤਾ ਦਾ ਵਿਚਾਰ ਸਿਰਫ਼ ਸਵੱਛਤਾ ਪੰਦਰਵਾੜਾ ਮਨਾਉਣ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਨਿਰੰਤਰ ਯਤਨ ਵਜੋਂ ਕਰਨਾ ਚਾਹੀਦਾ ਹੈ ਤਾਂ ਜੋ ਹੌਲੀ-ਹੌਲੀ ਇਹ ਸਾਡੀ ਜੀਵਨ ਜਾਚ ਵਿੱਚ ਸ਼ਾਮਲ ਹੋ ਜਾਵੇ।

ਕਾਲਜ ਦੇ ਐੱਨ.ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਡਾ. ਰਾਜਬਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਅਤੇ ਸਮਾਜ ਵਿੱਚ ਸਵੱਛਤਾ ਅਤੇ ਸਫਾਈ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਐੱਨ.ਐੱਸ. ਐੱਸ. ਵਾਲੰਟੀਅਰਾਂ ਦੇ ਅਟੁੱਟ ਸਮਰਪਣ ’ਤੇ ਬਹੁਤ ਮਾਣ ਹੈ ਅਤੇ ਸਵੱਛਤਾ ਪੰਦਰਵਾੜੇ ਵਿੱਚ ਉਹਨਾਂ ਦੀ ਸ਼ਮੂਲੀਅਤ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਸਾਰੇ ਭਾਗੀਦਾਰਾਂ ਨੂੰ ਭਵਿੱਖ ਵਿੱਚ ਸਵੱਛ ਭਾਰਤ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ ਗਈ। ਇਸ ਸਮਾਗਮ ਵਿੱਚ 100 ਤੋਂ ਵੱਧ ਵਾਲੰਟੀਅਰਾਂ ਨੇ ਭਾਗ ਲਿਆ।

Leave a Reply

Your email address will not be published. Required fields are marked *