ਆਰੀਆਂ ਕੰਨਿਆ ਸਕੂਲ ਦੀ ਯਾਸਿਕਾ ਨੇ ਗੋਲਡ ਮੈਡਲ ਜਿੱਤਿਆ।
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਪਟਿਆਲਾ ਦੇ ਆਰੀਆਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਯਾਸਿਕਾ ਨੇ ਬਾਕਸਿੰਗ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਗੋਇਲ ਨੇ ਦੱਸਿਆ ਕਿ ਇਹ ਮੁਕਾਬਲੇ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।
ਸਕੂਲ ਪਹੁੰਚਣ ਤੇ ਯਾਸਿਕਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਯਾਸਿਕਾ, ਉਸਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਫੁਲਾਂ ਅਤੇ ਮਿਠਾਈਆਂ ਨਾਲ ਧੰਨਵਾਦ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜੀ, ਸਾਰੇ ਮੈਂਬਰਾਂ ਨੇ ਇਸ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਗੋਇਲ ਦੀ ਅਗਵਾਈ ਹੇਠ ਆਰੀਆਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਸਰਵੋਤਮ ਸਨਮਾਨ ਹਾਸਿਲ ਕਰ ਰਹੇ ਹਨ।

