2017 ‘ਚ ਮੁੜ ਅਕਾਲੀ ਭਾਜਪਾ ਸਰਕਾਰ ਹੀ ਬਣੇਗੀ : ਚਰਨਜੀਤ ਬਰਾੜ
ਪਟਿਆਲਾ ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ.ਐਸ.ਡੀ. ਅਤੇ ਜ਼ਿਲ੍ਹਾ ਪਟਿਆਲਾ ਦੇ ਕੋਆਰਡੀਨੇਟਰ ਚਰਨਜੀਤ ਸਿੰਘ ਬਰਾੜ ਨੇ ਆਖਿਆ ਹੈ ਕਿ 2017 ਵਿੱਚ ਮੁੜ ਅਕਾਲੀ ਭਾਜਪਾ ਸਰਕਾਰ ਰਿਪੀਟ ਕਰੇਗੀ ਤੇ ਕਾਂਗਰਸ ਤੇ ਆਪ ਦੋਵਾਂ ਨੂੰ ਕਰਾਰੀ ਹਾਰ ਮਿਲੇਗੀ।
ਸ. ਬਰਾੜ ਹਲਕਾ ਸਮਾਣਾ ਦੇ ਸਮੂੰਹ ਨੇਤਾਵਾਂ ਨਾਲ ਵਿਕਾਸ ਨੂੰ ਲੈ ਕੇ ਅਤੇ ਕੋਆਰਡੀਨੇਸ਼ਨ ਨੂੰ ਲੈ ਕੇ ਮੀਟਿੰਗ ਕਰ ਰਹੇ ਸਨ ਤੇ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਰੱਖੜਾ ਅਤੇ ਚੇਅਰਮੈਨ ਸੁਰਜੀਤ ੰਿਸਘ ਅਬਲੋਵਾਲ ਵੀ ਮੌਜੂਦ ਸਨ।
ਇਸ ਮੌਕੇ ਚਰਨਜੀਤ ਸਿੰਘ ਬਰਾੜ ਨੇ ਆਖਿਆ ਕਿ ਅਕਾਲੀ ਭਾਜਪਾ ਸਰਕਾਰ ਦਾ ਮਕਸਦ ਪੰਜਾਬ ਨੂੰ ਨਵੀਂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਸਮੂੰਹ ਵਿੰਗਾਂ ਦੇ ਪ੍ਰਧਾਨ, ਸਰਕਲ ਜਥੇਦਾਰ ਤੇ ਚੇਅਰਮੈਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਘਰ ਘਰ ਲੈ ਕੇ ਜਾਣ। ਇਸ ਮੌਕੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ‘ਤੇ ਆਪਣੇ ਹਲਕੇ ਦੇ ਸਮੂੰਹ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ ਤੇ ਸਮਾਗਮ ਵਿੱਚ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਦੀ ਅਗਵਾਈ ‘ਚ ਚਰਨਜੀਤ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਸਪਾਲ ਸਿੰਘ ਕਲਿਆਣ, ਨਰਦੇਵ ਸਿੰਘ ਆਕੜੀ ਸਕੱਤਰ ਜਨਰਲ , ਰਣਧੀਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ, ਸਰਕਲ ਜਥੇਦਾਰ ਹਰਜਿੰਦਰ ਸਿੰਘ ਬੱਲ, ਜਥੇ. ਪਵਿੱਤਰ ਸਿੰਘ ਡਕਾਲਾ, ਜਗਰੂਪ ਸਿੰਘ ਫਤਿਹਪੁਰ, ਜਸਵੀਰ ਸਿੰਘ ਤਲਵੰਡੀ, ਗੁਰਮੀਤ ਸਿੰਘ ਆਸੇਮਾਜਰਾ, ਗੁਰਦੀਪ ੰਿਸਘ ਗਾਜੇਵਾਸ, ਸੁਭਾਸ਼ ਪੰਜਰੱਥ ਸਿਟੀ ਸਮਾਣਾ, ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਚੇਅਰਮੈਨ ਬਲਵਿੰਦਰ ੰਿਸਘ ਬਰਸਟ, ਚੇਅਰਮੈਨ ਮਲਕੀਤ ਸਿੰਘ ਡਕਾਲਾ, ਇੰਦਰਜੀਤ ਸਿੰਘ ਰੱਖੜਾ ਸਰਪੰਚ, ਗੋਸਾ ਢੀਂਡਸਾ ਸਰਪੰਚ, ਮਨਜੋਤ ਸਿੰਘ ਚਹਿਲ ਪ੍ਰਧਾਨ ਦਿਹਾਤੀ, ਬੀਬੀ ਚਰਨਜੀਤ ਕੌਰ ਸਰਪੰਚ, ਚੇਅਰਮੈਨ ਹਰਵਿੰਦਰ ੰਿਸਘ ਸੈਦੀਪੁਰ, ਬਲਵਿੰਦਰ ੰਿਸਘ ਦਾਨੀਪੁਰ, ਦੀਦਾਰ ਸਿੰਘ ਅਤਰਾਲਾ, ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ, ਬਾਪੂ ਮੂਲ ਸਿੰਘ, ਭੁਪਿੰਦਰ ਸਿੰਘ ਭਿਓਰਾ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਜਸਵਿੰਦਰ ਕੌਰ ਮੈਣ ਅਤੇ ਹੋਰ ਵੀ ਨੇਤਾ ਹਾਜ਼ਰ ਸਨ।

