ਟਰੂਡੋ ਦੇ ਬਿਆਨ ਮਗਰੋਂ ਭਾਰਤ ਦੀ ਸਖ਼ਤ ਕਾਰਵਾਈ, ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ
ਨਵੀਂ ਦਿੱਲੀ- (ਮਧੂਸਾਰ ਬਿਊਰੋ) ਕੈਨੇਡਾ ‘ਚ ਸਿੱਖ ਵੱਖਵਾਦੀ ਨੇਤਾ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਹੋਣ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਮਗਰੋਂ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਦੇ ਰਾਜਦੂਤ ਨੂੰ ਤਲਬ ਕਰ ਦਿੱਤਾ ਹੈ। ਭਾਰਤ ਨੇ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖ਼ਾਲਿਸਤਾਨੀਆਂ ਨੇ ਭਾਰਤੀ ਰਾਜਦੂਤਾਂ ਦੇ ਨਾਂ ਵਾਲੇ ਪੋਸਟਰ ਜਾਰੀ ਕੀਤੇ ਸਨ,
ਜਿਸ ‘ਤੇ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਮੰਤਰਾਲਾ ਨੇ ਦੱਸਿਆ ਕਿ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਰਾਜਦੂਤਾਂ ਦੀ ਦਖ਼ਲ ਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ ‘ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।

