ਪਟਿਆਲਾ

67ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-14 ਲੜਕਿਆਂ ਦੇ ਟੂਰਨਾਮੈਂਟ ਵਿੱਚ ਪਟਿਆਲਾ-2 ਜ਼ੋਨ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) 67ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2023-24 ਦਾ ਨੈੱਟਬਾਲ ਅੰਡਰ-14 ਲੜਕਿਆਂ ਦਾ ਟੂਰਨਾਮੈਂਟ ਕਨਵੀਨਰ ਸ੍ਰੀ ਵਿਵੇਕ ਤਿਵਾੜੀ ਜੀ (ਪ੍ਰਿੰਸੀਪਲ, ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ), ਸ੍ਰੀਮਤੀ ਇੰਦੂ ਬਾਲਾ ਜੀ (ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਸ.ਸ.ਸ.ਸ. ਤ੍ਰਿਪੜੀ, ਪਟਿਆਲਾ) ਅਤੇ ਸ੍ਰੀ ਪਵਿੱਤਰ ਸਿੰਘ ਜੀ (ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਸ.ਸ.ਸ.ਸ. ਸ਼ੁਤਰਾਣਾ, ਪਟਿਆਲਾ) ਦੀ ਅਗਵਾਈ ਵਿੱਚ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-1 ਦੀ ਟੀਮ ਨੇ ਪਹਿਲਾ, ਜ਼ੋਨ ਪਾਤੜਾ ਦੀ ਟੀਮ ਨੇੇ ਦੂਜਾ ਅਤੇ ਜ਼ੋਨ ਪਟਿਆਲਾ-2 ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦਾ ਭੁਪਿੰਦਰ ਸਿੰਘ, ਅਦਿਤਯ ਯਾਦਵ, ਆਨੰਦ ਕੁਮਾਰ ਰਾਏ, ਸ਼ੰਟੀ ਅਤੇ ਦਾ ਬ੍ਰਿਟਿਸ਼ ਕੋ ਐਡ ਹਾਈ ਸਕੂਲ (ਪਟਿਆਲਾ) ਦਾ ਜਸਜੋਤ ਸਿੰਘ ਮੱਲਣ ਅਤੇ ਐੱਸ.ਡੀ.ਕੇ. ਸ਼ਕੁੰਤਲਾ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ) ਦਾ ਇਸ਼ਾਤ ਕੁਮਾਰ, ਪ੍ਰਿੰਸ, ਅਨੁੰਜ ਕੁਮਾਰ, ਸ਼ਲੋਕ ਕੁਮਾਰ, ਪ੍ਰਿੰਸ, ਨੀਰਜ ਕੁਮਾਰ ਯਾਦਵ ਤੇ ਪ੍ਰਿੰਸ ਵਰਮਾ ਸ਼ਾਮਲ ਸਨ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੀ ਜ਼ੋਨ ਪਟਿਆਲਾ-2 ਦੀ ਟੀਮ ਨੇ ਇਸ ਟੂਰਨਾਮੈਂਟ ਲਈ ਬਹੁਤ ਤਿਆਰੀ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਉਹਨਾਂ ਦੀ ਟੀਮ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀ ਟੀਮ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗੀ।ਇਸ ਮੌਕੇ ਤੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ, ਸ.ਸ.ਸ.ਸ.ਸ਼ੇਰਮਾਜਰਾ), ਸ੍ਰੀਮਤੀ ਮਨਵੀਰ ਕੌਰ (ਪੀ.ਟੀ.ਆਈ., ਸ.ਸ.ਸ.ਸ. ਤ੍ਰਿਪੜੀ), ਸ੍ਰੀਮਤੀ ਸੁਸ਼ੀਲਾ ਵਸ਼ਿਸ਼ਟ (ਡੀ.ਪੀ.ਈ., ਐੱਸ.ਡੀ.ਕੇ. ਸ਼ਕੁੰਤਲਾ ਸੀ. ਸੈ. ਸਕੂਲ) ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਅਤੇ ਕੋਚ ਮੋਜੂਦ ਸਨ।

Leave a Reply

Your email address will not be published. Required fields are marked *