ਅੰਮ੍ਰਿਤਸਰਪੰਜਾਬ

ਖਾਲਸਾ ਕਾਲਜ ਫ਼ਾਰਮੇਸੀ ਨੇ ‘ਆਵਾਜਾਈ ਜਾਗਰੂਕਤਾ’ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 21 ਸਤੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਟੈਕਨਾਲੋਜੀ ਵੱਲੋਂ ‘ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ. ਕੇ. ਧਵਨ ਦੇ ਦਿਸ਼ਾ ਨਿਰਦੇਸ਼ਾਂ ਅਗਵਾਈ ਹੇਠ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰਣ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਪ੍ਰਿੰ: ਡਾ. ਧਵਨ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟ੍ਰੈਫਿਕ ਦੇ ਨਿਯਮਾਂ ਪ੍ਰਤੀ ਦੱਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡ੍ਰਿੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਟੈ੍ਰਫ਼ਿਕ ਅਧਿਕਾਰੀਆਂ ਵੱਲੋਂ ਕਾਲਜ ਵਿਦਿਆਰਥੀਆਂ ਨੂੰ ਨਿੱਜੀ ਬਚਾਉ ਸਬੰਧੀ ਕੁਝ ਤਕਨੀਕਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਹੱਥਾਂ ’ਚ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ ਪੋਸਟਰ ਫੜ੍ਹ ਕੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਜਾਗ੍ਰਿਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *