ਪਟਿਆਲਾ

ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਦਾ ਭਵਿੱਖ ਤਬਾਹ ਕੀਤਾ : ਰਾਹੁਲ ਸਰੀਨ

ਵੱਖ ਵੱਖ ਵਿਭਾਗਾਂ ‘ਚ ਅਸਾਮੀਆਂ ਭਰਨ ਨੂੰ ਲੈ ਕੇ ਵਫਦ ਡੀਸੀ ਨੂੰ ਮਿਲਿਆ
ਪਟਿਆਲਾ 14 ਜੂਨ (ਮਧੂਸਾਰ ਬਿਊਰੋ)
ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਹੁਲ ਸਰੀਨ ਦੀ ਅਗਵਾਈ ਵਿਚ 1 ਲੱਖ 13 ਹਜ਼ਾਰ ਨੌਕਰੀਆਂ ਸਬੰਧੀ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਤਾਂ ਜੋ ਪੰਜਾਬ ਸਰਕਾਰ ਤੱਕ ਉਨ੍ਹਾਂ ਦੀ ਮੰਗ ਨੂੰ ਪਹੁੰਚਾਇਆ ਜਾ ਸਕੇ।ਦੱਸਣਯੋਗ ਹੈ ਕਿ ਛੇ ਮਹੀਨੇ ਪਹਿਲਾਂ 1 ਲੱਖ 13 ਹਜ਼ਾਰ ਨੌਕਰੀਆਂ ਦਾ ਇਸ਼ਤਿਹਾਰ ਸਰਕਾਰ ਰਾਹੀਂ ਅਖ਼ਬਾਰਾਂ ਵਿਚ ਦਿੱਤਾ ਗਿਆ, ਪ੍ਰੰਤੂ ਅਜੇ ਤੱਕ ਕਈ ਵਿਭਾਗਾਂ ਵਿਚ ਅਸਾਮੀਆਂ ਖਾਲੀ ਪਈਆਂ ਹਨ।

ਇਸ ਮੌਕੇ ਰਾਹੁਲ ਸਰੀਨ ਨੇ ਕਿਹਾ ਕਿ ਬੇਰੁਜ਼ਗਾਰੀ ਸਿਖਰਾਂ ‘ਤੇ ਹੈ, ਜਿਸ ਦੇ ਬਾਵਜੂਦ ਬੇਰੁਜ਼ਗਾਰੀ ਭੱਤਾ ਵੀ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 20 ਹਜ਼ਾਰ ਕਰੋੜ ਦਾ ਆਈਟੀ ਹੱਬ ਲਿਆਉਣ ਦੀ ਗੱਲ ਕੀਤੀ ਸੀ, ਜੋ ਅੱਜ ਤੱਕ ਨਹੀਂ ਲੱਗਾ। ਉਨ੍ਹਾਂ ਕਿਹਾ ਕਿ 9 ਸਾਲਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਦਾਅਵੇ ਕੀਤੇ ਗਏ, ਜੋ ਨਾਕਾਮ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਨੌਜਵਾਨ ਗਲਤ ਰਾਹ ਪੈ ਗਏ ਹਨ ਤਾਂ ਪੰਜਾਬ ਸਰਕਾਰ ਦੀ ਨਾਕਾਮੀ ਸਪੱਸ਼ਟ ਵਿਖਾਈ ਦੇਣ ਲੱਗ ਪਈ ਹੈ, ਜੋ ਪੰਜਾਬ ਦੇ ਨੌਜਵਾਨ ਨੂੰ ਦੇਸ਼ ਦਾ ਭਵਿੱਖ ਦੱਸਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦਾ ਭਵਿੱਖ ਖੋਖਲਾ ਕਰ ਦਿੱਤਾ ਹੈ। ਇਸ ਮੌਕੇ ਸ਼ਿਵ ਸੈਨਾ ਯੂਥ ਵਿੰਗ ਪੁਰਜ਼ੋਰ ਮੰਗ ਕਰਦੀ ਹੈ ਕਿ ਜਲਦ ਤੋਂ ਜਲਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਵਫ਼ਦ ਵਿਚ ਗਗਨਦੀਪ ਮਿੱਤਲ ਜ਼ਿਲ੍ਹਾ ਸਕੱਤਰ, ਸੰਜੀਵ ਕੁਮਾਰ ਪ੍ਰਧਾਨ ਪਟਿਆਲਾ, ਵਰਿੰਦਰ ਕੁਮਾਰ ਹਲਕਾ ਡਕਾਲਾ, ਮੋਹਨ ਚੌਧਰੀ ਵਾਈਸ ਪ੍ਰਧਾਨ ਹਾਜ਼ਰ ਸਨ।

Leave a Reply

Your email address will not be published. Required fields are marked *