ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ਅਲਜ਼ਾਈਮਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 29 ਸਤੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਅਲਜ਼ਾਈਮਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਮੌਕੇ ਮਨੋਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਅਲਜ਼ਾਈਮਰ ਰੋਗ ਦੇ ਲੱਛਣਾਂ, ਕਾਰਨਾਂ ਅਤੇ ਇਲਾਜ ਸਬੰਧੀ ਵੱਖ-ਵੱਖ ਆਈਟਮਾਂ ਤਿਆਰ ਕੀਤੀਆਂ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਲਜ਼ਾਈਮਰ ਨਾਲ ਪੀੜਤ ਆਪਣੇ ਬਜ਼ੁਰਗਾਂ ਪ੍ਰਤੀ ਪਿਆਰ, ਸਤਿਕਾਰ ਅਤੇ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਅਸੀ ਆਪਣੇ ਅੰਦਰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰ ਸਕੀਏ। ਜਿਸ ਨਾਲ ਸਾਡੇ ਸਮਾਜ ਨੂੰ ਰਹਿਣ ਲਈ ਇਕ ਬੇਹਤਰ ਸਥਾਨ ਮਿਲ ਸਕਦਾ ਹੈ। ਇਸ ਮੌਕੇ ਮਨੋਵਿਗਿਆਨ ’ਚ ਸਹਾਇਕ ਪ੍ਰੋ: ਡਾ. ਪੁਨੀਤ ਕੌਰ ਨੇ ਸਮਾਗਮ ਦੀ ਮੇਜ਼ਬਾਨੀ ਕਰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਅਲਜ਼ਾਈਮਰ ਵਿਸ਼ਵ ਭਰ ’ਚ ਇਕ ਸਿਹਤ ਸੰਕਟ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਇਸ ਮੌਕੇ ਸ੍ਰੀਮਤੀ ਰਵਿੰਦਰ ਕੌਰ, ਡਾ. ਚੰਚਲ ਬਾਲਾ, ਡਾ. ਮਨਬੀਰ ਕੌਰ, ਡਾ. ਜਸਵਿੰਦਰ ਸਿੰਘ, ਡਾ. ਅਜੈਪਾਲ ਕੌਰ, ਡਾ. ਰਾਜਵਿੰਦਰ ਕੌਰ, ਡਾ. ਨਿਹਾਰਿਕਾ, ਡਾ. ਸਵਰਨਜੀਤ ਕੌਰ, ਸ੍ਰੀਮਤੀ ਕੰਵਲਜੀਤ ਕੌਰ ਆਦਿ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Leave a Reply

Your email address will not be published. Required fields are marked *