ਅੰਮ੍ਰਿਤਸਰਪੰਜਾਬ

ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸੇਵਾ ਮੁਕਤ ਫੌਜੀ ਦੇ ਘਰ ਦਾ ਅੱਗ ਨਾਲ ਹੋਏ ਨੁਕਸਾਨ ਦਾ ਜਾਇਜਾ ਲੈਣ ਪੁੱਜੇ

ਅੰਮ੍ਰਿਤਸਰ 3 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਬੀਤੇ ਦਿਨੀ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੋਵਾਲ ਵਿਖੇ ਦੇਰ ਰਾਤ ਅਚਾਨਕ ਇਕ ਘਰ ਅਤੇ ਦੁਕਾਨ ਨੂੰ ਅੱਗ ਲੱਗਣ ਨਾਲ ਸੇਵਾ ਮੁਕਤ ਫੌਜੀ ਸ: ਹਰਜੀਤ ਸਿੰਘ ਦਾ 15 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਸੀ, ਜਿਸਦਾ ਅੱਜ ਵਿਸ਼ੇਸ਼ ਤੌਰ ਤੇ ਜਾਇਜਾ ਲੈਣ ਲਈ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜੀ ਹੈ ਅਤੇ ਤੁਹਾਡੇ ਨੁਕਸਾਨ ਦੀ ਜੋ ਭਰਪਾਈ ਹੋ ਸਕੇਗੀ ਉਹ ਪਹਿਲ ਦੇ ਆਧਾਰ ਤੇ ਕੀਤੀ ਜਾਵੇਗੀ। ਸ: ਧਾਲੀਵਾਲ ਨੇ ਮੌਕੇ ਤੇ ਮੌਜੂਦ ਤਹਿਸੀਲਦਾਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇ। ਉਨਾਂ ਕਿਹਾ ਕਿ ਉਹ ਮੁੱਖ ਮੰਤਰੀ ਰਾਹਤ ਫੰਡਜ਼ ਵਿਚੋਂ ਇਸ ਪਰਿਵਾਰ ਦੀ ਮਦਦ ਕਰਵਾਉਣਗੇ।

Leave a Reply

Your email address will not be published. Required fields are marked *