ਖਾਲਸਾ ਕਾਲਜ ਦੇ ਜੈਂਡਰ ਚੈਪੀਅਨਜ਼ ਕਲੱਬ ਵੱਲੋਂ’ ਲਿੰਗ ਸਮਾਨਤਾ’ ਵਿਸ਼ੇ ’ਤੇ ਨਾਟਕ ਦੀ ਪੇਸ਼ਕਾਰੀ
ਪੁਰਸ਼ ਅਤੇ ਇਸਤਰੀ ਦੇ ਭੇਦ ਵਾਲੀ ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ : ਡਾ. ਮਹਿਲ ਸਿੰਘ
ਅੰਮ੍ਰਿਤਸਰ, 3 ਅਕਤੂਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ)ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਇੱਬਨ ਕਲਾਂ, ਝਬਾਲ ਰੋਡ, ਅੰਮ੍ਰਿਤਸਰ ਵਿਖੇ ਪ੍ਰਦਰਸ਼ਿਤ ਕੀਤਾ ਗਿਆ। ਇਹ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸਵਰਾਜ ਕੌਰ, ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿਚ ਸਾਨੂੰ ਆਪਣੀ ਲਿੰਗ ਭੇਦਭਾਵ ਵਾਲੀ ਪਿਛਾਹ-ਖਿਚੂ ਸੋਚ ਨੂੰ ਬਦਲ ਕੇ ਸਮੇਂ ਦੇ ਹਾਣੀ ਬਣਨਾ ਪਵੇਗਾ। ਡਾ.ਪਰਮਿੰਦਰ ਸਿੰਘ, ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਇਸ ਅਵਸਰ ’ਤੇ ਕਿਹਾ ਕਿ ਖਾਲਸਾ ਕਾਲਜ ਜੈਂਡਰ ਚੈਂਪੀਅਨਜ਼ ਕਲੱਬ ਦੇ ਮਾਧਿਅਮ ਰਾਹੀਂਸਮਾਜ ਵਿਚ ਜੈਂਡਰ ਬਰਾਬਰੀ ਦੀ ਚੇਤਨਾ ਪੈਦਾ ਕਰਨ ਲਈ ਭਰਪੂਰ ਉਪਰਾਲੇ ਕਰ ਰਿਹਾ ਹੈ। ਇਸ ਮੌਕੇ ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਦੀ ਟੀਮ ਨੂੰ ਜੀ ਆਇਆਂ ਆਖਦਿਆਂ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਕਾਲਜ ਸਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਜੈਂਡਰ ਚੈਂਪੀਅਨਜ਼ ਕਲੱਬਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਜੈਂਡਰ ਬਰਾਬਰੀ ਨੂੰ ਵਿਹਾਰ ਵਿਚ ਢਾਲਣ ਦੀ ਲੋੜ ਉਪਰ ਜ਼ੋਰ ਦਿੱਤਾ।
ਇਸ ਮੌਕੇ ਜੈਂਡਰ ਬਰਾਬਰੀ ਦੀ ਪ੍ਰਤੀਨਿਧਤਾ ਕਰਦਾ ਨਾਟਕ ‘ਧੀਆਂ’ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਜੈਂਡਰ ਚੈਂਪੀਅਨਜ਼ ਕਲੱਬ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਨਾਟਕ ਕਾਲਜ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰੋ. ਦਵਿੰਦਰ ਸਿੰਘ ਅਤੇ ਪ੍ਰੋ. ਅੰਮ੍ਰਿਤਾ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੈਡਰ ਚੈਂਪੀਅਨ ਕਲੱਬ ਦੀ ਟੀਮ ਨੂੰ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲਈ ਰਵਾਨਾ ਕਰਦਿਆਂ ਕਿਹਾ ਕਿ ਕਿਹਾ ਕਿ ਪੁਰਸ਼ ਅਤੇ ਇਸਤਰੀ ਦੇ ਭੇਦ ਵਾਲੀ ਪੱਖਪਾਤੀ ਦ੍ਰਿਸ਼ਟੀ ਨੂੰ ਬਦਲ ਕੇ ਜ਼ੈਡਰ ਬਰਾਬਰੀ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ।ਕਾਲਜ ਦੇ ਰਜਿਸਟਰਾਰ ਪ੍ਰੋ. ਦਵਿੇਦਰ ਸਿੰਘ ਨੇ’ਲਿੰਗ ਸਮਾਨਤਾ’ਵਿਸ਼ੇ ’ਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਨ ਜਾ ਰਹੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੂੰ ਰਵਾਨਾ ਕਰਦਿਆਂ ਆਖਿਆ ਕਿ ਜੈਂਡਰ ਪੱਖਪਾਤ ਨੂੰ ਖਤਮ ਕਰਨ ਲਈ ਸਾਨੂੰ ਅਚੇਤ ਮਨ ਵਿਚ ਬੱਝੀਆਂ ਗੰੰਢਾਂ ਖੋਹਲਣੀਆਂ ਪੈਣਗੀਆਂ। ਇਸ ਮੌਕੇ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਸ਼ਰਨ ਕੌਰ,ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਸਾਹਿਬਾਨ ਅਤੇ ਪ੍ਰੋ. ਭੁਪਿੰਦਰ ਸਿੰਘ ਤੋ ਇਲਾਵਾ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਕਾਲਜ ਦੀ ਪੂਰੀ ਟੀਮ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰੂ ਦਾ ਅਟੁੱਟ ਲੰਗਰ ਛਕਿਆ।

