ਚੰਡੀਗੜ੍ਹਪੰਜਾਬਪਟਿਆਲਾ

ਏਸੀਅਨ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਗੱਡ ਰਹੀ ਝੰਡੇ, ਤੀਰਅੰਦਾਜ ਪ੍ਰਨੀਤ ਕੌਰ ਨੇ ਜਿੱਤਿਆ ਸੋਨ ਤਗਮਾ

ਪਟਿਆਲਾ 5 ਅਕਤੂਬਰ (ਰਮਨਦੀਪ/ਮਧੂਸਾਰ ਬਿਊਰੋ) ਚੀਨ ਵਿੱਚ ਚੱਲ ਰਹੀਆਂ ਏਸੀਅਨ ਖੇਡਾਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਲਗਾਤਾਰ ਝੰਡੇ ਗੱਡ ਰਹੇ ਹਨ। ਤਾਜਾ ਖਬਰ ਯੂਨੀਵਰਸਿਟੀ ਦੀ ਤੀਰਅੰਦਾਜ ਖਿਡਾਰੀ ਪ੍ਰਨੀਤ ਕੌਰ ਦੇ ਹਵਾਲੇ ਨਾਲ ਆਈ ਹੈ ਜਿਸ ਨੇ ਸੋਨ ਤਗਮਾ ਜਿੱਤ ਲਿਆ ਹੈ। ਕੋਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਤੀਰਅੰਦਾਜੀ ਵਿੱਚ ਭਾਰਤ ਦੀ ਕੰਪਾਊਂਡ ਵਿਮੈਨ’ਜ ਟੀਮ ਨੇ ਸੋਨ ਤਗਮਾ ਜਿੱਤਿਆ ਹੈ। ਪ੍ਰਨੀਤ ਕੌਰ ਇਸ ਤਿੰਨ ਮੈਂਬਰੀ ਟੀਮ ਦੀ ਮੈਂਬਰ ਹੈ।

ਪੰਜਾਬੀ ਯੂਨੀਵਰਸਿਟੀ ਤੋਂ ਖੇਡ ਨਿਰਦੇਸਕ ਪ੍ਰੋ. ਅਜੀਤਾ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀ ਰਹੇ ਤੇਜਿੰਦਰ ਪਾਲ ਸਿੰਘ ਤੂਰ ਨੇ ਸਾਟਪੁੱਟ ਵਿੱਚ ਸੋਨੇ ਦਾ ਤਗਮਾ ਜਿੱਤਿਆ ਹੈ। ਤੂਰ ਨੇ ਪਿਛਲੀਆਂ ਏਸੀਅਨ ਖੇਡਾਂ ਵਿੱਚ ਵੀ ਤਗਮਾ ਜਿੱਤਿਆ ਸੀ। ਇਸੇ ਤਰ੍ਹਾਂ 1500 ਮੀਟਰ ਅਤੇ 800 ਮੀਟਰ ਦੌੜ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਹਰਮਿਲਨ ਬੈਂਸ ਨੇ ਚਾਂਦੀ ਦੇ ਦੋ ਤਗ਼ਮੇ ਜਿੱਤ ਲਏ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਤਗਮਾ ਜਿੱਤਣ ਵਾਲੀ ਭਾਰਤ ਦੀ ਬੈਡਮਿੰਟਨ ਪੁਰਸ ਟੀਮ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦਾ ਖਿਡਾਰੀ ਧਰੁਵ ਕਪਿਲ ਸਾਮਿਲ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਦੀ ਪ੍ਰਾਪਤੀ ਉੱਪਰ ਖੁਸੀ ਪ੍ਰਗਟਾਈ। ਉਨ੍ਹਾਂ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਇਹ ਖਿਡਾਰੀ ਆਪਣੀਆਂ ਪ੍ਰਾਪਤੀਆਂ ਨਾਲ ਪੰਜਾਬੀ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਕਰ ਰਹੇ ਹਨ। ਯੂਨੀਵਰਸਿਟੀ ਆਪਣੇ ਹੋਣਹਾਰ ਅਤੇ ਮਿਹਨਤੀ ਖਿਡਾਰੀਆਂ ਉੱਤੇ ਮਾਣ ਮਹਿਸੂਸ ਕਰਦੀ ਹੈ।

Leave a Reply

Your email address will not be published. Required fields are marked *